ਸੁਨੀਲ ਜਾਖੜ ਨੇ ਭਲਕੇ ਕਾਂਗਰਸੀ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਸੱਦੀ ਬੈਠਕ
ਚੰਡੀਗੜ੍ਹ, 18 ਜੁਲਾਈ (ਲਖਵਿੰਦਰ ਸਿੰਘ ਗੰਗਾ)
ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਭਲ਼ਕੇ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਸੱਦੀ ਹੈ, ਜੋ ਕਿ ਤਕਰੀਬਨ ਬਆਦ ਦੁਪਹਿਰ 3 ਹੋਣੀ ਤੈਅ ਹੋਈ ਹੈ। ਇੱਕ ਬਿਆਨ ਦੌਰਾਨ ਜਾਖੜ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਸਮੂਹ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਦਾ ਮਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆਂ ਗਾਂਧੀ ਨੂੰ ਭੇਜਿਆ ਜਾਵੇਗਾ ਕਿ ਪਾਰਟੀ ਹਾਈ ਕਮਾਂਡ ਜੋ ਵੀ ਫੈਸਲਾ ਲਵੇਗੀ ਪੰਜਾਬ ਦੀ ਸਮੁੱਚੀ ਜਥੇਬੰਦੀ ਨੂੰ ਪ੍ਰਵਾਨ ਹੋਵੇਗਾ।