ਦੋ ਬੱਸਾਂ ਦੀ ਆਪਸੀ ਟੱਕਰ ‘ਚ ਹੋਈ ਪੰਜ ਵਿਅਕਤੀਆਂ ਦੀ ਮੌਤ, ਦਰਜ਼ਨ ਤੋਂ ਵੱਧ ਜ਼ਖਮੀ
ਮੋਗਾ, 23 ਅਪ੍ਰੈਲ (ਲਖਵਿੰਦਰ ਸਿੰਘ ਗੰਗਾ)
ਮੋਗਾ ਵਿਖੇ ਦੋ ਬੱਸਾਂ ਵਿਚਕਾਰ ਭਿਆਨਕ ਹਾਦਸਾ ਵਾਪਰ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਪਰੇ ਇਸ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿਚ 5 ਕਾਂਗਰਸੀ ਵਰਕਰਾਂ ਦੇ ਮਾਰੇ ਦੀ ਜਾਣ ਦੀ ਰਿਪੋਰਟ ਹੈ ਤੇ ਕਈ ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਕੈਪਟਨ ਨੇ ਸਬੰਧਿਤ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਖ਼ਮੀਆਂ ਨੂੰ ਤੁਰੰਤ ਪ੍ਰਭਾਵ ਨਾਲ ਪੂਰੀ ਮੈਡੀਕਲ ਸੇਵਾਵਾਂ ਦਿੱਤੀਆਂ ਜਾਣ।