ਹੁਣ ਮੈਂ ਤੇ ਸਿੱਧੂ ਸਿਆਸਤ ਵਿੱਚ ਇਕੱਠੇ ਚੱਲਾਂਗੇ : ਕੈਪਟਨ
ਚੰਡੀਗੜ੍ਹ, 23 ਜੁਲਾਈ (ਲਖਵਿੰਦਰ ਸਿੰਘ ਗੰਗਾ )
ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਸਮੇਤ ਚਾਰੇ ਕਾਰਜਕਾਰੀ ਪ੍ਰਧਾਨਾਂ ਨੂੰ ਮੁਬਾਰਕਬਾਦ ਦਿੱਤੀ । ਇਸ ਮੌਕੇ ਕੈਪਟਨ ਦਾ ਕਹਿਣਾ ਸੀ ਕਿ ਅਗਲੀਆਂ ਚੋਣਾਂ ਵਿਚ ਨਾ ਤਾਂ ਬਾਦਲ ਦਿਸਣਗੇ ਅਤੇ ਨਾ ਹੀ ਮਜੀਠੀਆ ਨਜ਼ਰ ਆਉਣਗੇ । ਕੈਪਟਨ ਦਾ ਕਹਿਣਾ ਸੀ ਕਿ ਨਵਜੋਤ ਸਿੱਧੂ ਦੇ ਪਿਤਾ ਹੀ ਮੈਨੂੰ ਸਿਆਸਤ ਵਿਚ ਲੈ ਕੇ ਆਏ । ਕੈਪਟਨ ਨੇ ਕਿਹਾ ਕਿ ਹੁਣ ਮੈਂ ਅਤੇ ਸਿੱਧੂ ਪੰਜਾਬ ਵਿਚ ਹੀ ਨਹੀਂ ਦੇਸ਼ ਦੀ ਸਿਆਸਤ ਵਿਚ ਵੀ ਇਕੱਠੇ ਚੱਲਾਂਗੇ । ਇਸ ਮੌਕੇ ਉਨ੍ਹਾਂ ਨੇ ਆਪਣੀ ਪਾਰਟੀ ਵਲੋਂ ਕੀਤੇ ਗਏ ਕੰਮ ਵੀ ਦੱਸੇ ਅਤੇ ਅਕਾਲੀਆਂ ਨੂੰ ਬੇਅਦਬੀ ਮਾਮਲੇ ‘ਤੇ ਵੀ ਘੇਰਿਆ ।