ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਦੀ ਪਤਨੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 24 ਜੁਲਾਈ (ਲਖਵਿੰਦਰ ਸਿੰਘ ਗੰਗਾ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਦੀ ਪਤਨੀ ਸਰਦਾਰਨੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਸ਼ੁੱਕਰਵਾਰ ਬਾਅਦ ਦੁਪਹਿਰ ਇੱਥੇ ਲੰਬੀ ਬਿਮਾਰੀ ਉਪਰੰਤ ਆਪਣੇ ਨਿਵਾਸ ਸਥਾਨ ਉੱਤੇ ਚੱਲ ਵਸੇ। ਉਹ ਆਪਣੇ ਪਿੱਛੇ ਪਤੀ, ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਸਰਦਾਰਨੀ ਰਾਜਿੰਦਰ ਕੌਰ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ ਜੋ ਚੰਗੇ ਗੁਣਾਂ ਦੇ ਧਾਰਨੀ ਪਵਿੱਤਰ ਰੂਹ ਸਨ।”
ਦੁਖੀ ਪਰਿਵਾਰ ਅਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਉਹਨਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।