ਲਗਾਤਾਰ ਅੱਠਵੇਂ ਦਿਨ ਕਰੋਨਾ ਨਾਲ ਨਹੀਂ ਹੋਈ ਮੌਤ : ਡਿਪਟੀ ਕਮਿਸ਼ਨਰ
ਹੁਣ ਤੱਕ 441484 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ
ਬਠਿੰਡਾ, 30 ਜੁਲਾਈ (ਲਖਵਿੰਦਰ ਸਿੰਘ ਗੰਗਾ)
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਖੁਸ਼ ਖ਼ਬਰ ਇਹ ਹੈ ਕਿ ਲਗਾਤਾਰ ਅੱਠਵੇਂ ਦਿਨ ਵੀ ਕਰੋਨਾ ਨਾਲ ਪ੍ਰਭਾਵਿਤ ਕਿਸੇ ਵਿਅਕਤੀ ਦੀ ਮੌਤ ਨਹੀਂ ਹੋਈ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 441484 ਸੈਂਪਲ ਲਏ ਗਏ, ਜਿਨਾਂ ਚੋਂ 41507 ਪਾਜੀਟਿਵ ਕੇਸ ਆਏ, ਜਿਸ ਚੋਂ 40420 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 2 ਨਵੇਂ ਕੇਸ ਅਤੇ 4 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ।
ਉਨ੍ਹਾਂ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 48 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1039 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 35 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।