You are currently viewing No death due to corona for 11th consecutive day: Deputy Commissioner

No death due to corona for 11th consecutive day: Deputy Commissioner

ਲਗਾਤਾਰ 11ਵੇਂ ਦਿਨ ਵੀ ਕਰੋਨਾ ਨਾਲ ਨਹੀਂ ਹੋਈ ਮੌਤ : ਡਿਪਟੀ ਕਮਿਸਨਰ

ਹੁਣ ਤੱਕ 444617 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ

ਬਠਿੰਡਾ, 2 ਅਗਸਤ (ਲਖਵਿੰਦਰ ਸਿੰਘ ਗੰਗਾ)

ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲਾ ਵਾਸੀਆਂ ਲਈ ਰਾਹਤ ਵਾਲੀ ਖ਼ਬਰ ਇਹ ਹੈ ਕਿ ਲਗਾਤਾਰ 11ਵੇਂ ਦਿਨ ਵੀ ਕਰੋਨਾ ਨਾਲ ਪ੍ਰਭਾਵਿਤ ਕਿਸੇ ਵਿਅਕਤੀ ਦੀ ਮੌਤ ਨਹੀਂ ਹੋਈ।

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 444617 ਸੈਂਪਲ ਲਏ ਗਏ, ਜਿਨਾਂ ਚੋਂ 41513 ਪਾਜੀਟਿਵ ਕੇਸ ਆਏ, ਜਿਸ ਚੋਂ 40441 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 2 ਨਵੇਂ ਕੇਸ ਤੇ 7 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ।

ਉਨਾਂ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 33 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1039 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 25 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।