ਸੇਵਾ ਕੇਂਦਰਾਂ ਰਾਹੀਂ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵਚਨਬੱਧ-ਡਿਪਟੀ ਕਮਿਸ਼ਨਰ
1 ਅਪ੍ਰੈਲ 2021 ਤੋਂ ਹੁਣ ਤੱਕ 77963 ਅਰਜ਼ੀਆਂ ਹੋਈਆਂ ਪ੍ਰਾਪਤ
66166 ਦਰਖਾਸ਼ਤਾ ਦਾ ਕੀਤਾ ਨਿਪਟਾਰਾ
9217 ਅਰਜ਼ੀਆਂ ਵਿਚਾਰ ਅਧੀਨ
ਬਠਿੰਡਾ, 6 ਅਗਸਤ (ਲਖਵਿੰਦਰ ਸਿੰਘ ਗੰਗਾ)
ਸੂਬਾ ਸਰਕਾਰ ਸੇਵਾ ਕੇਂਦਰਾਂ ਰਾਹੀਂ ਆਮ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਮੇਸ਼ਾ ਵਚਨਵੱਧ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਇੱਕੋਂ ਛੱਤ ਹੇਠ ਅਤੇ ਉਨਾਂ ਦੇ ਘਰਾਂ ਨੇੜੇ ਮੁਹੱਈਆ ਕਰਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਸੇਵਾ ਕੇਂਦਰਾਂ ਦਾ ਵੱਧ ਤੋਂ ਵੱਧ ਲਾਭ ਲੈਣ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਜ਼ਿਲੇ ’ਚ ਇਸ ਸਮੇਂ ਕੁੱਲ 33 ਸੇਵਾ ਕੇਂਦਰ ਚੱਲ ਰਹੇ ਹਨ ਜਿਨਾਂ ਵਿਚ ਪਹਿਲਾਂ ਕੁੱਲ 332 ਕਿਸਮ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆ ਹਨ। ਉਨ੍ਹਾਂ ਕਿਹਾ ਕਿ 1 ਅਪ੍ਰੈਲ 2021 ਤੋਂ ਹੁਣ ਤੱਕ ਜ਼ਿਲ੍ਹੇ ਵਿਚ ਵੱਖ-ਵੱਖ ਸੇਵਾਵਾਂ ਨਾਲ ਸਬੰਧਤ 77963 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿਚੋਂ 66166 ਦਰਖ਼ਾਸਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ 9217 ਅਰਜ਼ੀਆਂ ਵਿਚਾਰ ਅਧੀਨ ਹਨ।
ਸੇਵਾ ਕੇਂਦਰਾਂ ਦੇ ਡੀ.ਐਮ. ਸ਼੍ਰੀ ਸੰਜੀਵ ਕੁਮਾਰ ਉਨਾਂ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ’ਚ ਇੱਕ ਸੇਵਾ ਕੇਂਦਰ ਜ਼ਿਲਾ ਹੈਡਕੁਆਰਟਰ, 21 ਸੇਵਾ ਕੇਂਦਰ ਸ਼ਹਿਰੀ ਤੇ ਅਰਧ ਸ਼ਹਿਰੀ ਖੇਤਰਾਂ ਵਿਚ ਅਤੇ 11 ਸੇਵਾ ਕੇਂਦਰ ਪੇਂਡੂ ਖੇਤਰਾਂ ਵਿਚ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੋਵਿਡ-19 ਨੂੰ ਧਿਆਨ ਵਿਚ ਰੱਖਦਿਆਂ ਮਾਸਕ ਪਹਿਨ ਕੇ ਸੇਵਾ ਕੇਂਦਰ ਅੰਦਰ ਦਾਖਲ ਹੋਣ ਅਤੇ ਸਰਕਾਰੀ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।