You are currently viewing ਭਰਤੀ ਪ੍ਰਕਿਰਿਆ ਦੇ ਮੱਦੇਨਜ਼ਰ ਫ਼ਾਰਮ ਤਸਦੀਕ ਲਈ ਨਵੇਂ ਆਦੇਸ਼ ਜਾਰੀ

ਭਰਤੀ ਪ੍ਰਕਿਰਿਆ ਦੇ ਮੱਦੇਨਜ਼ਰ ਫ਼ਾਰਮ ਤਸਦੀਕ ਲਈ ਨਵੇਂ ਆਦੇਸ਼ ਜਾਰੀ

ਭਰਤੀ ਪ੍ਰਕਿਰਿਆ ਦੇ ਮੱਦੇਨਜ਼ਰ ਫ਼ਾਰਮ ਤਸਦੀਕ ਲਈ ਨਵੇਂ ਆਦੇਸ਼ ਜਾਰੀ

ਬਠਿੰਡਾ, 12 ਅਗਸਤ (ਲਖਵਿੰਦਰ ਸਿੰਘ ਗੰਗਾ)

ਡਿਪਟੀ ਕਮਿਸ਼ਨਰ ਸ਼੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਸਰਕਾਰ ਵਲੋਂ ਰਾਜ ਵਿਚ ਵੱਖ-ਵੱਖ ਵਿਭਾਗਾਂ ਵਿਚ ਕਾਫੀ ਸਾਰੀਆਂ ਅਸਾਮੀਆਂ ਦੀ ਭਰਤੀ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਸਕੂਲਾਂ ਕਾਲਜਾਂ ਵਿਚ ਦਾਖਲਿਆਂ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ। ਵਿਦਿਆਰਥੀਆਂ ਅਤੇ ਸੰਭਾਵਿਤ ਉਮੀਦਵਾਰ ਨੂੰ ਆਪਣੇ ਫ਼ਾਰਮਾਂ ਨਾਲ ਵੱਖ-ਵੱਖ ਤਰ੍ਹਾਂ ਦੇ ਸਰਟੀਫ਼ਿਕੇਟ ਬਣਾਉਣ ਲਈ ਫੀਲਡ ਰਿਪੋਰਟ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਨਤਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕੰਮ ਦੇ ਜਲਦ ਨਿਪਟਾਰੇ ਦੇ ਮੱਦੇਨਜ਼ਰ ਫਾਰਮ ਤਸਦੀਕ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਵੀ ਫ਼ਾਰਮ ਤੇ ਤਸਦੀਕ ਕਰਵਾਈ ਜਾਣਾ ਜ਼ਰੂਰੀ ਹੈ ਤਾਂ ਸਰਟੀਫਿਕੇਟ ਬਣਾਉਣ ਲਈ ਨੰਬਰਦਾਰ, ਪਟਵਾਰੀ ਸਮੇਤ ਸਰਪੰਚ, ਮੈਂਬਰ ਪੰਚਾਇਤ, ਪੰਚਾਇਤ ਸਕੱਤਰ, ਮਿਊਂਸੀਪਲ ਕਾਊਂਸਲਰ, ਚੇਅਰਮੈਨ ਜ਼ਿਲ੍ਹਾ ਪ੍ਰਸ਼ੀਦ ਤੇ ਬਲਾਕ ਸੰਮਤੀ ਜ਼ਿਲ੍ਹੇ ਅੰਦਰ ਕਿਸੇ ਵੀ ਸਕੂਲ ਦੇ ਪ੍ਰਿੰਸੀਪਲ, ਹੈਡ ਮਾਸਟਰ, ਅਧਿਆਪਕ ਅਤੇ ਕੋਈ ਵੀ ਸਰਕਾਰੀ ਕਰਮਚਾਰੀ ਜੋ ਕਿ ਦਰਖਾਸਤੀ ਨੂੰ ਜਾਤੀ ਤੌਰ ਤੇ ਜਾਣਦੇ ਹੋਣ ਦੀ ਤਸਦੀਕ ਮੰਨਣਯੋਗ ਹੋਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਜ਼ਮੀਨ ਦੀ ਤਸਦੀਕ ਦੀ ਲੋੜ ਪੈਦੀ ਹੈ ਤਾਂ ਏਐਸਐਮ ਫਰਦ ਕੇਂਦਰ ਤੋਂ ਰਿਪੋਰਟ ਲੈ ਲਈ ਜਾਵੇ।