You are currently viewing No death due to corona for 21st consecutive day: Deputy Commissioner

No death due to corona for 21st consecutive day: Deputy Commissioner

ਲਗਾਤਾਰ 21ਵੇਂ ਦਿਨ ਵੀ ਕਰੋਨਾ ਨਾਲ ਨਹੀਂ ਹੋਈ ਮੌਤ : ਡਿਪਟੀ ਕਮਿਸ਼ਨਰ

ਬੀਤੇ 24 ਘੰਟਿਆਂ ਦੌਰਾਨ 13 ਨਵੇਂ ਕੇਸ

ਬਠਿੰਡਾ, 12 ਅਗਸਤ (ਲਖਵਿੰਦਰ ਸਿੰਘ ਗੰਗਾ)

ਡਿਪਟੀ ਕਮਿਸ਼ਨਰ ਸ਼੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ ਲਗਾਤਾਰ 21ਵੇਂ ਦਿਨ ਵੀ ਕਰੋਨਾ ਨਾਲ ਪ੍ਰਭਾਵਿਤ ਕਿਸੇ ਵਿਅਕਤੀ ਦੀ ਮੌਤ ਨਹੀਂ ਹੋਈ।

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 457579 ਸੈਂਪਲ ਲਏ ਗਏ, ਜਿਨਾਂ ਚੋਂ 41560 ਪਾਜੀਟਿਵ ਕੇਸ ਆਏ, ਜਿਸ ਚੋਂ 40475 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਸ਼੍ਰੀ ਅਰਾਵਿੰਦ ਕੁਮਾਰ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 13 ਨਵੇਂ ਕੇਸ ਆਏ ਅਤੇ 1 ਕਰੋਨਾ ਪ੍ਰਭਾਵਿਤ ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਘਰ ਵਾਪਸ ਪਰਤਿਆ।

ਉਨਾਂ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 46 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1039 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 30 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।