You are currently viewing Vigilance arrests former DGP Sumedh Saini

Vigilance arrests former DGP Sumedh Saini

ਵਿਜੀਲੈਂਸ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 8 ਅਗਸਤ (ਲਖਵਿੰਦਰ ਸਿੰਘ ਗੰਗਾ)

ਵਿਵਾਦਾਂ ਚ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਆਖ਼ਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸ਼ਿਕੰਜੇ ਚ ਲੈ ਹੀ ਲਿਆ ਹੈ । ਸੂਤਰਾਂ ਅਨੁਸਾਰ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅੱਜ ਦੇਰ ਸ਼ਾਮ ਵਿਜੀਲੈਂਸ ਦੀ ਟੀਮ ਨੇ ਗ੍ਰਿਫ਼ਤਾਰੀ ਪਾਈ ਹੈ । ਇਹ ਵੀ ਪਤਾ ਲੱਗਾ ਹੈ ਕਿ ਉਸ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਉਸ ਨੂੰ ਮਿਲੀ ਜ਼ੈੱਡ ਸੁਰੱਖਿਆ ਨੂੰ ਰਿਲੀਵ ਕੀਤਾ ਗਿਆ । ਦੱਸਣਯੋਗ ਹੈ ਕਿ ਪਿਛਲੇ ਦਿਨੀਂ ਵਿਜੀਲੈਂਸ ਵੱਲੋਂ ਸੁਮੇਧ ਸੈਣੀ ਵਿਰੁੱਧ ਨਵਾਂ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੀ ਸੁਮੇਧ ਸੈਣੀ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ ਵੀ ਅਦਾਲਤ ਚ ਦਿੱਤੀ ਸੀ ਪਰ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਇਹ ਸਖ਼ਤ ਫ਼ੈਸਲਾ ਸੁਣਾਇਆ ਸੀ ਕਿ ਸੁਮੇਧ ਸੈਣੀ ਨੂੰ ਵਿਜੀਲੈਂਸ ਪਾਸ ਪੁੱਛਗਿੱਛ ਚ ਸ਼ਾਮਲ ਹੋਣਾ ਪਵੇਗਾ । ਇੱਥੇ ਇਹ ਵੀ ਦੱਸਣਯੋਗ ਹੈ ਕਿ ਸੁਮੇਧ ਸੈਣੀ ਨੇ ਬਰਗਾੜੀ ਘਟਨਾਵਾਂ ਸਮੇਤ ਹੋਰ ਕਈ ਮਾਮਲਿਆਂ ਚ ਸੁਪਰੀਮ ਕੋਰਟ ਤੋਂ ਬਲੈਂਕੇਟ ਬੇਲ ਵੀ ਪ੍ਰਾਪਤ ਕੀਤੀ ਹੋਈ ਹੈ ।