ਹੁਣ ਤੱਕ 469015 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ: ਡਿਪਟੀ ਕਮਿਸ਼ਨਰ
ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ
ਬਠਿੰਡਾ, 20 ਅਗਸਤ (ਲਖਵਿੰਦਰ ਸਿੰਘ ਗੰਗਾ)
ਡਿਪਟੀ ਕਮਿਸ਼ਨਰ ਸ਼੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 469015 ਸੈਂਪਲ ਲਏ ਗਏ, ਜਿਨਾਂ ਚੋਂ 41593 ਪਾਜੀਟਿਵ ਕੇਸ ਆਏ, ਜਿਸ ਚੋਂ 40508 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।
ਸ਼੍ਰੀ ਅਰਾਵਿੰਦ ਕੁਮਾਰ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 8 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਨੂੰ ਮਾਤ ਦੇ ਕੇ ਘਰ ਵਾਪਸ ਪਰਤ ਗਿਆ ਹੈ ਜਦਕਿ ਜ਼ਿਲੇ ਅੰਦਰ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ। ਇਸ ਸਮੇਂ ਜ਼ਿਲੇ ਵਿੱਚ ਕੁੱਲ 45 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1040 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 41 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।