ਕਿਸਾਨ ਖੁਸ਼ਹਾਲ ਪੰਜਾਬ ਖੁਸ਼ਹਾਲ ਤਹਿਤ ਕਿਸਾਨ ਕਰਜ਼ਾ ਰਾਹਤ ਸਕੀਮ ਨੇ ਬੇਜ਼ਮੀਨੇ ਕਿਸਾਨਾਂ ਦੇ ਸਿਰ ਤੋਂ ਕਰਜ਼ੇ ਦੀ ਪੰਡ ਲਾਹੀ : ਗੁਰਪ੍ਰੀਤ ਕਾਂਗੜ
5ਵੇਂ ਪੜ੍ਹਾਅ ਤਹਿਤ ਜ਼ਿਲ੍ਹੇ ਚ 9065 ਕਿਸਾਨਾਂ ਦਾ 14.90 ਕਰੋੜ ਦਾ ਕਰਜ਼ਾ ਕੀਤਾ ਮੁਆਫ਼
ਮੌਕੇ ਤੇ 10 ਬੇਜ਼ਮੀਨੇ ਕਿਸਾਨਾਂ ਨੂੰ ਕੀਤੀ ਕਰਜ਼ਾ ਰਾਹਤ ਪ੍ਰਮਾਣ ਪੱਤਰਾਂ ਦੀ ਵੰਡ
ਬਠਿੰਡਾ, 20 ਅਸਗਤ (ਲਖਵਿੰਦਰ ਸਿੰਘ ਗੰਗਾ)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੇ ਕਿਸਾਨ ਕਰਜ਼ਾ ਰਾਹਤ ਸਕੀਮ ਤਹਿਤ ਬੇਜ਼ਮੀਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਉਨ੍ਹਾਂ ਦੇ ਸਿਰ ਤੋਂ ਕਰਜ਼ੇ ਦੀ ਪੰਡ ਉਤਾਰ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸ਼ੁੱਕਰਵਾਰ ਨੂੰ ਹੋਏ ਵਰਚੂਅਲ ਸਮਾਗਮ ਦੌਰਾਨ ਕਰਜ਼ਾ ਰਾਹਤ ਦੇ 5ਵੇਂ ਪੜਾਅ ਦੀ ਸ਼ੁਰੂਆਤ ਮੌਕੇ ਕੀਤਾ। ਇਸ ਮੌਕੇ ਸ. ਕਾਂਗੜ ਨੇ ਜ਼ਿਲ੍ਹੇ ਦੇ 10 ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਰਾਹਤ ਪ੍ਰਮਾਣ ਪੱਤਰਾਂ ਦੀ ਵੰਡ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਕਿਸਾਨ ਕਰਜ਼ਾ ਰਾਹਤ ਸਕੀਮ ਤਹਿਤ ਜ਼ਿਲ੍ਹੇ ਦੇ 9065 ਕਿਸਾਨਾਂ ਦਾ 14.90 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਇਸ ਸਕੀਮ ਤਹਿਤ ਸਹਿਕਾਰੀ ਸਭਾਵਾਂ ਨਾਲ ਜੁੜੇ ਬੇਜ਼ਮੀਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ ਜਦਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵਲੋਂ ਕਰਜ਼ਾ ਰਾਹਤ ਸਕੀਮ ਦੇ ਚਾਰ ਪੜਾਵਾਂ ਤਹਿਤ 5.85 ਲੱਖ ਕਿਸਾਨਾਂ ਦਾ ਕਰੀਬ 4700 ਕਰੋੜ ਦਾ ਕਰਜਾ ਮੁਆਫ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾ ਚੁੱਕੀ ਹੈ।
ਸ. ਕਾਂਗੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਵਾਲੀ ਕਾਂਗਰਸ ਸਰਕਾਰ ਸੂਬੇ ਦੇ ਕਿਸਾਨਾਂ, ਖੇਤ ਮਜ਼ਦੂਰਾਂ ਦੇ ਹੱਕਾਂ ਦੀ ਰਾਖ਼ੀ ਤੇ ਖੁਸ਼ਹਾਲੀ ਲਈ ਹਮੇਸ਼ਾ ਵਚਨਵੱਧ ਰਹੀ ਹੈ। ਮੁੱਖ ਮੰਤਰੀ ਵਲੋਂ ਇਸ ਸਕੀਮ ਦੀ ਸ਼ੁਰੂਆਤ ਸਵ: ਸ਼੍ਰੀ ਰਾਜ਼ੀਵ ਗਾਂਧੀ ਦੇ 77ਵੇਂ ਜਨਮ ਦਿਵਸ ਮੌਕੇ ਕਰਨਾ ਗ਼ਰੀਬਾਂ ਦੀ ਮਦਦ ਕਰਨ ਦੇ ਸੰਕਲਪ ਨੂੰ ਸਾਕਾਰ ਕਰਨ ਵੱਲ ਇੱਕ ਹੋਰ ਵੱਡਾ ਕਦਮ ਹੈ। ਸੂਬਾ ਸਰਕਾਰ ਦੇ ਲੋਕਪੱਖੀ ਪ੍ਰਗਰਾਮਾਂ ਦਾ ਅਸਲ ਫਾਇਦਾ ਇਹ ਯਕੀਨੀ ਬਣਾਉਣਾ ਹੈ ਕਿ ਉਨ੍ਹਾਂ ਦੇ ਲਾਭ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਤੱਕ ਪਹੁੰਚਣ।
ਇਸ ਮੌਕੇ ਚੇਅਰਮੈਨ ਹਾਊਸ ਫੈਡ ਸ਼੍ਰੀ ਨਰਿੰਦਰ ਸਿੰਘ ਭਲੇਰੀਆ, ਚੇਅਰਮੈਨ ਕੋਆਪ੍ਰੇਟਿਵ ਬੈਂਕ ਬਠਿੰਡਾ ਸ਼੍ਰੀ ਹਰਮਨਵੀਰ ਸਿੰਘ ਜੈਸੀ ਕਾਂਗੜ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਗੁਰਬੀਰ ਸਿੰਘ ਢਿੱਲੋਂ, ਐਮ.ਡੀ. ਕੋਆਪ੍ਰੇਟਿਵ ਸ਼੍ਰੀ ਗੁਰਬਾਜ਼ ਸਿੰਘ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਬਠਿੰਡਾ ਸ਼੍ਰੀ ਅਮ੍ਰਿਤਪਾਲ ਸਿੰਘ ਸਿੱਧੂ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਰਾਮਪੁਰਾ ਸ਼੍ਰੀ ਰੁਪਿੰਦਰ ਸਿੰਘ ਅਤੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਤਲਵੰਡੀ ਸਾਬੋ ਸਹਿਨਾਜ਼ ਮਿੱਤਲ ਤੋਂ ਇਲਾਵਾ ਕਿਸਾਨ ਕਰਜ਼ਾ ਰਾਹਤ ਸਕੀਮ ਦਾ ਲਾਹਾ ਲੈਣ ਵਾਲੇ ਬੇਜ਼ਮੀਨੇ ਕਿਸਾਨ ਹਾਜ਼ਰ ਸਨ।