ਛੋਟੀਆਂ ਉਦਯੋਗਿਕ ਕੰਮਾਂ ਨੂੰ ਉਤਸ਼ਾਹਿਤ ਕਰਨ ਲਈ ਸਵੈ ਸਹਾਇਤਾ ਸਮੂਹਾਂ ਨੂੰ 18.40 ਲੱਖ ਦੀ ਰਾਸ਼ੀ ਜਾਰੀ
ਬਠਿੰਡਾ, 26 ਅਗਸਤ (ਲਖਵਿੰਦਰ ਸਿੰਘ ਗੰਗਾ)
ਪ੍ਰਧਾਨ ਮੰਤਰੀ ਛੋਟੇ ਭੋਜਨ ਉਦਯੋਗ ਉਤਸ਼ਾਹਿਤ ਯੋਜਨਾ ਤਹਿਤ ਅੱਜ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਬਠਿੰਡਾ ਦੇ ਸਵੈ ਸਹਾਇਤਾ ਸਮੂਹਾਂ ਦੀਆਂ 46 ਮਹਿਲਾ ਉਧਮੀਆਂ ਨੂੰ 18 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਚੇਅਰਪਰਸਨ ਸ਼੍ਰੀਮਤੀ ਮਨਜੀਤ ਕੌਰ, ਤੇਜ਼ਾ ਸਿੰਘ ਦੰਦੀਵਾਲ, ਵਾਇਸ ਚੇਅਰਮੈਨ ਐਡਵੋਕੇਟ ਗੁਰਇਕਬਾਲ ਸਿੰਘ ਚਹਿਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਪਰਮਵੀਰ ਸਿੰਘ ਅਤੇ ਉਪ ਕਾਰਜਕਾਰੀ ਅਫ਼ਸਰ ਹਰਮੇਲਸਿੰਘ ਵੱਲੋਂ ਜਾਰੀ ਕੀਤੀ ਗਈ। ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਉਕਤ ਰਾਸ਼ੀ ਜਾਰੀ ਕਰਨ ਸਮੇਂ ਸੰਬੋਧਨ ਕਰਦਿਆਂ ਵਾਇਸ ਚੇਅਰਮੈਨ ਸ਼੍ਰੀ ਚਹਿਲ ਨੇ ਵੱਖ-ਵੱਖ ਤਰ੍ਹਾਂ ਦੇ ਛੋਟੇ ਉਦਯੋਗ ਚਲਾ ਰਹੀਆਂ ਔਰਤਾਂ ਨੂੰ ਵਧਾਈਆਂ ਦਿੰਦਿਆ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਲੋੜੀਦੀਂ ਮਦਦ ਦਾ ਭਰੋਸਾ ਦਵਾਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ ਨੇ ਸਵੈ ਸਹਾਇਤਾ ਸਮੂਹਾਂ ਵੱਲੋਂ ਚਲਾਏ ਜਾ ਰਹੇ ਛੋਟੇ ਉਦਯੋਗਾ ਨੂੰ ਉਤਸ਼ਾਹਿਤ ਕਰਨ ਲਈ ਸ਼ਹਿਰ ਅੰਦਰ ਸਵੈ ਸਹਾਇਤਾ ਸਮੂਹਾਂ ਦੁਆਰਾ ਬਣਾਏ ਖਾਧ ਪਧਾਰਥਾਂ ਦੀ ਵਿਕਰੀ ਲਈ ਆਉਟਲੈਟਸ ਸਥਾਪਿਤ ਕਰਨ ਦੀ ਯੋਜਨਾ ਬਣਾਉਣ ਬਾਰੇ ਗੱਲ ਕਰਦਿਆਂ ਸਵੈ ਸਹਾਇਤਾ ਸਮੂਹ ਦੇ ਮੈਂਬਰਾਂ ਨੂੰ ਆਪਣੇ ਪਦਾਰਥਾ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਕਰਨ ਅਤੇ ਸ਼ੁਧਤਾ ਬਣਾਈ ਰੱਖਣ ਦੀ ਗੱਲ ਕਹੀ। ਉਨ੍ਹਾਂ ਮਧੂ ਮੱਖੀ ਪਾਲਕ ਮਹਿਲਾ ਉੱਦਮੀਆਂ ਦੀ ਸ਼ਲਾਘਾ ਕਰਦਿਆਲੋੜੀਦੀ ਮਸ਼ੀਨਰੀ ਮੁਹੱਈਆਂ ਕਰਵਾਉਣ ਲਈ ਕਿਹਾ। ਇਸ ਸਮਾਗਮ ਦੌਰਾਨ ਪੀ.ਐਸ.ਆਰ.ਐਲ.ਐਮ. ਦੇ ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ ਸਟਾਲਿਨਜੀਤ ਸਿੰਘ ਨੇ ਸਮੁੱਚੀ ਯੋਜਨਾ ਦੀ ਜਾਣਕਾਰੀ ਦਿੱਤੀ। ਸਮਾਗਮ ਵਿੱਚ ਮਹਿਲਾ ਉਧਮੀਆਂ ਵੱਲੋਂ ਆਪਣੀ ਤਜਰਬੇ ਵੀ ਸਾਂਝੇ ਕੀਤੇ ਗਏ। ਸਮਾਗਮ ਦੌਰਾਨ ਮੰਚ ਸੰਚਾਲਨ ਜ਼ਿਲ੍ਹਾ ਫੰਕਸ਼ਨਲ ਮੈਨੇਜ਼ਰ ਨੇ ਕੀਤਾ। ਇਸ ਮੌਕੇ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਤੋਂ ਪੁੱਜੀਆਂ ਮਹਿਲਾ ਉਧਮੀਆਂ ਤੋਂ ਇਲਾਵਾ ਜ਼ਿਲ੍ਹਾ ਲੇਖਾਕਾਰ ਵਿਵੇਕ ਵਰਮਾ, ਜ਼ਿਲ੍ਹਾ ਐਮ.ਆਈ.ਐਸ. ਗਗਨ ਦੀਪ, ਬਲਾਕ ਪ੍ਰੋਗਰਾਮ ਮੈਨੇਜ਼ਰ ਰਮਨੀਕ ਸਿੰਘ ਬਰਾੜ, ਬਲਜੀਤ ਸਿੰਘ, ਗਗਨਦੀਪ ਕੌਰ, ਕਲੱਸਟਰ ਕੋਆਰਡੀਨੇਟਰ ਅਮਨਦੀਪ ਕੌਰ, ਸੰਦੀਪ ਸਿੰਘ, ਸ਼ਿਵਾਂਗੀ, ਬਲਾਕ ਐਮ.ਆਈ.ਐਸ. ਸਵਰਨਜੀਤ ਕੌਰ, ਗੁਰਪ੍ਰੀਤ ਕੌਰ ਅਤੇ ਨਵਦੀਪ ਕੁਮਾਰ ਵੀ ਹਾਜ਼ਰ ਸਨ।