You are currently viewing No death due to corona for 16th consecutive day: Deputy Commissioner

No death due to corona for 16th consecutive day: Deputy Commissioner

ਲਗਾਤਾਰ 16ਵੇਂ ਦਿਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ : ਡਿਪਟੀ ਕਮਿਸ਼ਨਰ

     ਹੁਣ ਤੱਕ 486389 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ

ਬਠਿੰਡਾ, 29 ਅਗਸਤ (ਲਖਵਿੰਦਰ ਸਿੰਘ ਗੰਗਾ) 

ਡਿਪਟੀ ਕਮਿਸ਼ਨਰ ਸ਼੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਰਾਹਤ ਵਾਲੀ ਖ਼ਬਰ ਇਹ ਹੈ ਕਿ ਲਗਾਤਾਰ 16ਵੇਂ ਦਿਨ ਕਰੋਨਾ ਨਾਲ ਜ਼ਿਲ੍ਹੇ ਅੰਦਰ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ। ਇਸ ਸਮੇਂ ਜ਼ਿਲੇ ਵਿੱਚ ਕੁੱਲ 36 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1040 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 25 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ ।

ਡਿਪਟੀ ਕਮਿਸ਼ਨਰ ਸ਼੍ਰੀ ਅਰਾਵਿੰਦ ਕੁਮਾਰ ਨੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 9 ਨਵੇਂ ਕੇਸ ਆਏ ਤੇ 4 ਕਰੋਨਾ ਪ੍ਰਭਾਵਿਤ ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਘਰ ਪਰਤ ਗਏ ਹਨ ।

ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 486389 ਸੈਂਪਲ ਲਏ ਗਏ, ਜਿਨਾਂ ਚੋਂ 41629 ਪਾਜੀਟਿਵ ਕੇਸ ਆਏ, ਜਿਸ ਚੋਂ 40553 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ ।