You are currently viewing ਡੈਪੋ ਤੇ ਬਡੀਜ਼ ਤਹਿਤ ਗਤੀਵਿਧੀਆਂ ਨੂੰ ਲਗਾਤਾਰ ਰੱਖਿਆ ਜਾਵੇ ਜਾਰੀ : ਪਰਮਵੀਰ ਸਿੰਘ

ਡੈਪੋ ਤੇ ਬਡੀਜ਼ ਤਹਿਤ ਗਤੀਵਿਧੀਆਂ ਨੂੰ ਲਗਾਤਾਰ ਰੱਖਿਆ ਜਾਵੇ ਜਾਰੀ : ਪਰਮਵੀਰ ਸਿੰਘ

ਡੈਪੋ ਤੇ ਬਡੀਜ਼ ਤਹਿਤ ਗਤੀਵਿਧੀਆਂ ਨੂੰ ਲਗਾਤਾਰ ਰੱਖਿਆ ਜਾਵੇ ਜਾਰੀ : ਪਰਮਵੀਰ ਸਿੰਘ

ਸਕੂਲ ਵਿਚ ਵਿਦਿਆਰਥੀਆਂ ਦੇ ਕਰਵਾਏ ਜਾਣ ਭਾਸ਼ਣ, ਲੇਖ, ਪੇਟਿੰਗ ਤੇ ਕਵਿਤਾ ਮੁਕਬਾਲੇ

‘ਨਸ਼ਾ ਮੁਕਤ ਭਾਰਤ ਮੁਹਿੰਮ’ ਤਹਿਤ ਚੱਲ ਰਹੀਆਂ ਗਤੀਵਿਧੀਆਂ ਦੀ ਕੀਤੀ ਸਮੀਖਿਆ

ਕਿਹਾ, ਵੱਧ ਤੋਂ ਵੱਧ ਐਨ.ਜੀ.ਓ. ਸੰਸਥਾਵਾਂ ਦਾ ਲਿਆ ਜਾਵੇ ਸਹਿਯੋਗ

ਬਠਿੰਡਾ, 1 ਸਤੰਬਰ (ਲਖਵਿੰਦਰ ਸਿੰਘ ਗੰਗਾ) 

ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ‘ਨਸ਼ਾ ਮੁਕਤ ਭਾਰਤ ਮੁਹਿੰਮ’ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਅੰਦਰ ਓਟ ਸੈਂਟਰਾਂ, ਐਨਡੀਪੀਐਸ ਕੇਸਾਂ ਤੋਂ ਇਲਾਵਾ ਡੈਪੋ ਤੇ ਬਡੀਜ਼ ਤਹਿਤ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਚੱਲ ਰਹੀਆਂ ਗਤੀਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਦੇ ਵੀ ਆਦੇਸ਼ ਦਿੱਤੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਨਾਲ ਸਬੰਧਤ ਐਸਡੀਐਮਜ਼ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਨਸ਼ਾ ਮੁਕਤ ਮੁਹਿੰਮ ਤਹਿਤ ਆਪੋ-ਆਪਣੇ ਉਪ ਮੰਡਲ ਅਧੀਨ ਪੈਂਦੇ ਖੇਤਰਾਂ ਵਿਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਚ ਤੇਜ਼ੀ ਲਿਆ ਕੇ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਜਾਵੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਪਰਮਵੀਰ ਸਿੰਘ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਉਹ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਅਤੇ ਡੈਪੋ ਦੀ ਗਤੀਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ। ਇਸ ਮੌਕੇ ਉਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਵਿਚ ਬੱਚਿਆਂ ਨੂੰ ਨਸ਼ਿਆਂ ਖਿਲਾਫ਼ ਵੱਧ ਤੋਂ ਵੱਧ ਜਾਗਰੂਕ ਕਰਨ ਤੇ ਸਕੂਲਾਂ ਵਲੋਂ ਕਰਵਾਏ ਜਾਣ ਵਾਲੇ ਬਡੀਜ਼ ਪ੍ਰੋਗਰਾਮ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਮੁਹਿੰਮ ਨਾਲ ਜੋੜ ਕੇ ਨਸ਼ਿਆਂ ਖਿਲਾਫ਼ ਲੇਖ, ਕਵਿਤਾ, ਭਾਸ਼ਣ ਅਤੇ ਪੇਂਟਿੰਗ ਆਦਿ ਦੇ ਕੁਇੰਜ਼ ਮੁਕਾਬਲੇ ਕਰਵਾਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਮੁਕਤ ਮੁਹਿੰਮ ਤਹਿਤ ਪਿੰਡਾਂ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਮੋਟੀਵੇਸ਼ਨਲ ਨੁਮਾਇੰਦੇ ਭਰਤੀ ਕੀਤੇ ਜਾਣ।

ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਜ਼ਿਲੇ ’ਚ ਚੱਲ ਰਹੇ ਓਟ ਸੈਂਟਰਾਂ ਤੇ ਨਸ਼ਾ ਮੁਕਤੀ ਕੇਂਦਰਾਂ ’ਚ ਆਉਣ ਵਾਲੇ ਵਿਅਕਤੀਆਂ ਨਾਲ ਨਿਮਰਤਾ ਵਾਲਾ ਵਿਵਹਾਰ ਕਰਦਿਆਂ ਉਨਾਂ ਨੂੰ ਨਸ਼ਿਆਂ ਤੋਂ ਮੁਕਤੀ ਪਾਉਣ ਲਈ ਮਾਨਸਿਕ ਤੌਰ ’ਤੇ ਤਿਆਰ ਕਰਨ। ਉਨਾਂ ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਮੁਹਿੰਮ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।

ਇਸ ਮੌਕੇ ਉਪ ਮੰਡਲ ਮੈਜਿਸਟੇ੍ਰਟ ਰਾਮਪੁਰਾ ਫੂਲ ਸ਼੍ਰੀ ਨਵਦੀਪ ਕੁਮਾਰ, ਉਪ ਮੰਡਲ ਮੈਜਿਸਟੇ੍ਰਟ ਮੌੜ ਮੈਡਮ ਵੀਰਪਾਲ ਕੌਰ, ਉਪ ਮੰਡਲ ਮੈਜਿਸਟੇ੍ਰਟ ਤਲਵੰਡੀ ਸਾਬੋ ਸ਼੍ਰੀ ਵਰਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀ ਬਲਜੀਤ ਸਿੰਘ ਸੰਦੋਹਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਇਕਬਾਲ ਸਿੰਘ ਤੋਂ ਇਲਾਵਾ ਸਿਹਤ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।