You are currently viewing No death due to corona for 19th consecutive day: Deputy Commissioner

No death due to corona for 19th consecutive day: Deputy Commissioner

ਰਾਹਤ ਵਾਲੀ ਖ਼ਬਰ ਲਗਾਤਾਰ 19ਵੇਂ ਦਿਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ : ਡਿਪਟੀ ਕਮਿਸ਼ਨਰ

ਬੀਤੇ 24 ਘੰਟਿਆਂ ਦੌਰਾਨ ਕੋਈ ਕੇਸ ਨਹੀਂ ਆਇਆ ਸਾਹਮਣੇ

ਬਠਿੰਡਾ, 1 ਸਤੰਬਰ (ਲਖਵਿੰਦਰ ਸਿੰਘ ਗੰਗਾ)

ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਰਾਹਤ ਵਾਲੀ ਖ਼ਬਰ ਇਹ ਹੈ ਕਿ ਲਗਾਤਾਰ 19ਵੇਂ ਦਿਨ ਕਰੋਨਾ ਨਾਲ ਜ਼ਿਲ੍ਹੇ ਅੰਦਰ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ। ਇਸ ਸਮੇਂ ਜ਼ਿਲੇ ਵਿੱਚ ਕੁੱਲ 29 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1040 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 28 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ ।

ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਈ ਕੇਸ ਨਹੀਂ ਆਇਆ ਸਾਹਮਣੇ ਤੇ 4 ਕਰੋਨਾ ਪ੍ਰਭਾਵਿਤ ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਘਰ ਪਰਤ ਗਏ ਹਨ ।

ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 489823 ਸੈਂਪਲ ਲਏ ਗਏ, ਜਿਨਾਂ ਚੋਂ 41632 ਪਾਜੀਟਿਵ ਕੇਸ ਆਏ, ਜਿਸ ਚੋਂ 40563 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।