You are currently viewing 1 death with corona in last 24 hours: Deputy Commissioner

1 death with corona in last 24 hours: Deputy Commissioner

ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ 1 ਮੌਤ : ਡਿਪਟੀ ਕਮਿਸ਼ਨਰ

ਹੁਣ ਤੱਕ 495726 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ

 ਬਠਿੰਡਾ, 4 ਸਤੰਬਰ (ਲਖਵਿੰਦਰ ਸਿੰਘ ਗੰਗਾ)

ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ 1 ਕਰੋਨਾ ਪ੍ਰਭਾਵਿਤ ਵਿਅਕਤੀ ਦੀ ਮੌਤ ਹੋਈ ਹੈ। ਇਸ ਸਮੇਂ ਜ਼ਿਲੇ ਵਿੱਚ ਕੁੱਲ 30 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1041 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 29 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ ।

      ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 1 ਨਵਾ ਕੇਸ ਸਾਹਮਣੇ ਆਇਆ। 2 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਚਲੇ ਗਏ। ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 495726 ਸੈਂਪਲ ਲਏ ਗਏ, ਜਿਨਾਂ ਚੋਂ 41642 ਪਾਜੀਟਿਵ ਕੇਸ ਆਏ, ਜਿਸ ਚੋਂ 40571 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ ।