ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ : ਡਿਪਟੀ ਕਮਿਸ਼ਨਰ
ਹੁਣ ਤੱਕ 497475 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ
ਬਠਿੰਡਾ, 5 ਸਤੰਬਰ (ਲਖਵਿੰਦਰ ਸਿੰਘ ਗੰਗਾ)
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਕੋਈ ਮੌਤ ਨਹੀਂ ਹੋਈ। ਇਸ ਸਮੇਂ ਜ਼ਿਲੇ ਵਿੱਚ ਕੁੱਲ 29 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1041 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 27 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ ।
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 2 ਨਵੇਂ ਕੇਸ ਸਾਹਮਣੇ ਆਏ ਹਨ। 3 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਚਲੇ ਗਏ। ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 497475 ਸੈਂਪਲ ਲਏ ਗਏ, ਜਿਨਾਂ ਚੋਂ 41644 ਪਾਜੀਟਿਵ ਕੇਸ ਆਏ, ਜਿਸ ਚੋਂ 40574 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ ।