You are currently viewing ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੇ ਕਰਵਾਏ ਵਿਦਿਅਕ ਮੁਕਾਬਲੇ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੇ ਕਰਵਾਏ ਵਿਦਿਅਕ ਮੁਕਾਬਲੇ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੇ ਕਰਵਾਏ ਵਿਦਿਅਕ ਮੁਕਾਬਲੇ

ਵਿਦਿਅਕ ਮੁਕਾਬਲੇ ਧਰਮ ਤੇ ਵਿਰਸੇ ਪ੍ਰਤੀ ਕਰਦੇ ਹਨ ਜਾਗਰੂਕ

ਬਠਿੰਡਾ, 8 ਸਤੰਬਰ (ਲਖਵਿੰਦਰ ਸਿੰਘ ਗੰਗਾ)

 ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਲੇਖ ਲਿਖਣ, ਕਵਿਤਾ ਉਚਾਰਨ, ਸਲੋਗਨ ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਬਲਾਕ ਪੱਧਰੀ ਹੋਏ ਇਨ੍ਹਾਂ ਮੁਕਾਬਲਿਆਂ ਦੌਰਾਨ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆ ਨੇ ਬੜੇ ਉਤਸ਼ੁਕਤਾ ਨਾਲ ਭਾਗ ਲਿਆ।

          ਇਸ ਸਬੰਧੀ ਹੋਰ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਮੇਵਾ ਸਿੰਘ ਨੇ ਦੱਸਿਆ ਕਿ ਇਹ ਮੁਕਾਬਲੇ ਸਰਕਾਰੀ ਹਾਈ ਸਕੂਲ ਤਿਉਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰਾ ਧੂਰਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਲ ਬਰਾਹ, ਸਰਕਾਰੀ ਸੀਨੀਅਰ ਸੈਕੰਡਰੀ (ਕੰਨਿਆ) ਸਕੂਲ ਮਲੂਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁੰਬਾ, ਸਰਕਾਰੀ ਹਾਈ ਸਕੂਲ ਡਿੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸਰਾਮ ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਈਰੂਪਾ, ਸਰਕਾਰੀ ਹਾਈ ਸਕੂਲ ਲਹਿਰਾ ਬੇਗਾ, ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਭਾਈਰੂਪਾ, ਸਰਕਾਰੀ ਹਾਈ ਸਕੂਲ ਬੁਰਜ ਮਹਿਮਾ ਅਤੇ ਸਰਕਾਰੀ ਹਾਈ ਸਕੂਲ ਪੂਹਲੀ ਆਦਿ ਵਿਖੇ ਕਰਵਾਏ ਗਏ।

          ਇਸ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਇਕਬਾਲ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸਮੁੱਚਾ ਜੀਵਨ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਰਿਹਾ ਜਿਸ ਤੋਂ ਸਮੁੱਚੀ ਲੋਕਾਈ ਨੂੰ ਸੇਧ ਲੈਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਿਲਆਂ ਦੌਰਾਨ ਵਿਦਿਆਰਥੀਆਂ ਨੇ ਬਹੁਤ ਹੀ ਸੁੱਚਜੇ ਢੰਗ ਨਾਲ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫੇ ਨੂੰ ਬਿਆਨ ਕੀਤਾ। ਇਹ ਮੁਕਾਬਲੇ ਵਿਦਿਆਰਥੀਆਂ ਅੰਦਰ ਨੈਤਿਕ ਕਦਰਾਂ ਕੀਮਤਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਆਪਣੇ ਧਰਮ ਤੇ ਵਿਰਸੇ ਪ੍ਰਤੀ ਜਾਗਰੂਕ ਕਰਦੇ ਹਨ।