ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਹੋਈ ਮਹੀਨਾਵਾਰ ਮੀਟਿੰਗ
ਪਰਾਲੀ ਨਾ ਸਾੜਨ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਕੀਤਾ ਜਾਵੇ ਜਾਗਰੂਕ
ਬੈਠਕ ਦੌਰਾਨ ਕੀਤੇ ਗਏ ਕੰਮਾਂ ਦੀ ਕੀਤੀ ਗਈ ਸਮੀਖਿਆ
ਦਿੱਤੇ ਗਏ ਟੀਚਿਆਂ ਨੂੰ ਪੂਰਾ ਕਰਨ ਦੀ ਕੀਤੀ ਹਦਾਇਤ
ਬਠਿੰਡਾ, 16 ਸਤੰਬਰ (ਲਖਵਿੰਦਰ ਸਿੰਘ ਗੰਗਾ)
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਦੀ ਮਹੀਨਾਵਾਰ ਮੀਟਿੰਗ ਹੋਈ। ਮੀਟਿੰਗ ਦੌਰਾਨ ਖੇਤੀਬਾੜੀ ਤੇ ਕਿਸਾਨਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵਲੋਂ ਬੀਤੇ ਮਹੀਨੇ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ। ਝੋਨੇ ਦੇ ਆਉਣ ਵਾਲੇ ਸੀਜ਼ਨ ਨੂੰ ਮੁੱਖ ਰੱਖਦਿਆਂ ਸਮੂਹ ਵਿਭਾਗਾਂ ਤੇ ਅਧਿਕਾਰੀਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸਾਂਭ-ਸੰਭਾਲ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ਤੇ ਕੈਂਪ ਲਗਾਉਣ ਲਈ ਪ੍ਰੇਰਿਤ ਕੀਤਾ।
ਬੈਠਕ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਸ. ਮਨਜੀਤ ਸਿੰਘ ਨੇ ਸਹਿਕਾਰਤਾ ਵਿਭਾਗ ਕੋਲੋਂ ਕਿਸਾਨਾਂ ਦੀ ਭਲਾਈ ਅਤੇ ਪਰਾਲੀ ਦੀ ਸਾਂਭ-ਸੰਭਾਲ ਲਈ ਕੀਤੇ ਗਏ ਅਤੇ ਹੋਰ ਕੀਤੇ ਜਾਣ ਵਾਲੇ ਕਾਰਜਾਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਵਿਭਾਗ ਨੂੰ ਕਿਹਾ ਕਿ ਪਰਾਲੀ ਨੂੰ ਸਾੜਨ ਤੋਂ ਰੋਕਣ ਤੇ ਇਸ ਦੀ ਸਾਂਭ-ਸੰਭਾਲ ਲਈ ਪਿੰਡ ਪੱਧਰ ਤੇ ਪੰਚਾਇਤਾਂ ਨੂੰ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਨਹਿਰੀ ਵਿਭਾਗ, ਬਾਗਬਾਨੀ ਵਿਭਾਗ, ਮੱਛੀ ਤੇ ਪਸ਼ੂ ਪਾਲਣ, ਭੂਮੀ ਰੱਖਿਆ ਆਦਿ ਵਿਭਾਗਾਂ ਨਾਲ ਸਬੰਧਤ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਉਨ੍ਹਾਂ ਨੂੰ ਦਿੱਤੇ ਗਏ ਟੀਚਿਆਂ ਨੂੰ ਸਮੇਂ-ਸਿਰ ਪੂਰਾ ਕਰਨ ਲਈ ਕਿਹਾ ਗਿਆ। ਇਸ ਮੌਕੇ ਹਵਾ ਪ੍ਰਦੂਸ਼ਣ ਐਕਸ਼ਨ ਗਰੁੱਪ ਦੇ ਨੁਮਾਇੰਦੇ ਵੀਰ ਸਿੰਘ ਵਲੋਂ ਵੀ ਪਰਾਲੀ ਨਾ ਸਾੜਨ ਅਤੇ ਇਸ ਦੀ ਸੰਭਾਲ ਕਰਨ ਲਈ ਵੱਖ-ਵੱਖ ਵਿਭਾਗਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਏ.ਆਰ. ਸ਼੍ਰੀ ਅਮ੍ਰਿਤਪਾਲ ਸਿੰਘ ਸਿੱਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।