You are currently viewing No deaths due to corona in last 24 hours: Deputy Commissioner

No deaths due to corona in last 24 hours: Deputy Commissioner

ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ : ਡਿਪਟੀ ਕਮਿਸ਼ਨਰ

ਹੁਣ ਤੱਕ 514162 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ

ਬਠਿੰਡਾ, 17 ਸਤੰਬਰ (ਲਖਵਿੰਦਰ ਸਿੰਘ ਗੰਗਾ)

ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਕੋਈ ਮੌਤ ਨਹੀਂ ਹੋਈ। ਇਸ ਸਮੇਂ ਜ਼ਿਲੇ ਵਿੱਚ ਕੁੱਲ 14 ਕੇਸ ਐਕਟਿਵ ਹਨ ਤੇ ਹੁਣ ਤੱਕ 1041 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 13 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ ।

ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 1 ਨਵਾਂ ਕੇਸ ਸਾਹਮਣੇ ਆਇਆ ਹੈ। ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 514162 ਸੈਂਪਲ ਲਏ ਗਏ, ਜਿਨਾਂ ਚੋਂ 41666 ਪਾਜੀਟਿਵ ਕੇਸ ਆਏ, ਜਿਸ ਚੋਂ 40611 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ ।