ਐਨ.ਐਫ.ਐਲ ਪਲਾਂਟ ਅਤੇ ਰਿਫ਼ਾਇਨਰੀ ਦੇ ਏਰੀਏ ਚ ਡਰੋਨ ਕੈਮਰਾ ਚਲਾਉਣ, ਉਡਾਉਣ ’ਤੇ ਰੋਕ
ਹੁਕਮ 20 ਨਵੰਬਰ 2021 ਤੱਕ ਰਹਿਣਗੇ ਲਾਗੂ
ਬਠਿੰਡਾ, 22 ਸਤੰਬਰ (ਲਖਵਿੰਦਰ ਸਿੰਘ ਗੰਗਾ)
ਵਧੀਕ ਜ਼ਿਲਾ ਮੈਜਿਸਟਰੇਟ ਸ਼੍ਰੀ ਪਰਮਵੀਰ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (ਐਕਟ ਨੰਬਰ 2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਪਲਾਂਟ ਬਠਿੰਡਾ ਦੀ ਸੁਰੱਖਿਆ ਦੇ ਮੱਦੇਨਜ਼ਰ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਪਲਾਂਟ ਅਤੇ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਦੇ ਏਰੀਏ ਵਿਚ ਡਰੋਨ ਕੈਮਰਾ ਚਲਾਉਣ, ਉਡਾਉਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਉਨਾਂ ਦੱਸਿਆ ਕਿ ਇਹ ਹੁਕਮ ਸੁਰੱਖਿਆ ਦੇ ਮੱਦਨਜ਼ਰ ਜਾਰੀ ਕੀਤੇ ਗਏ ਹਨ। ਹੁਕਮ 20 ਨਵੰਬਰ 2021 ਤੱਕ ਲਾਗੂ ਰਹਿਣਗੇ।