Punjab Scheduled Castes’ Commission takes suo-moto notice of casteist remarks against Chief Minister on social media

ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਮੁੱਖ ਮੰਤਰੀ ਵਿਰੁੱਧ ਸੋਸ਼ਲ ਮੀਡੀਆ ‘ਤੇ ਜਾਤੀਸੂਚਕ ਟਿੱਪਣੀ ਕਰਨ ਦਾ ਸੂ-ਮੋਟੋ  ਨੋਟਿਸ
ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਕਾਰਵਾਈ ਕਰਕੇ 29 ਸਤੰਬਰ ਤੱਕ ਰਿਪੋਰਟ ਦੇਣ ਦੇ ਹੁਕਮ
ਚੰਡੀਗੜ੍ਹ, 23 ਸਤੰਬਰ (ਲਖਵਿੰਦਰ ਸਿੰਘ ਗੰਗਾ)
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂਬੇ ਦੇ ਮੁੱਖ ਮੰਤਰੀ ਬਾਰੇ ਸੋਸ਼ਲ ਮੀਡੀਆ ‘ਤੇ ਜਾਤੀਸੂਚਕ ਟਿੱਪਣੀ ਕਰਨ ਦਾ ਸੂ-ਮੋਟੋ ਨੋਟਿਸ ਲਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਫ਼ੇਸਬੁੱਕ ‘ਤੇ ਇਕ ਵਿਅਕਤੀ ਨੇ ਮੁੱਖ ਮੰਤਰੀ, ਪੰਜਾਬ ਬਾਰੇ ਜਾਤੀਸੂਚਕ ਅਤੇ ਭੱਦੀ ਕਿਸਮ ਦੀ ਟਿੱਪਣੀ ਕੀਤੀ ਸੀ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੈ।
ਚੇਅਰਪਰਸਨ ਨੇ ਇਨ੍ਹਾਂ ਟਿੱਪਣੀਆਂ ਦਾ ਸੂ-ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ, ਬਿਊਰੋ ਆਫ਼ ਇਨਵੈਸਟੀਗੇਸਨ ਪੰਜਾਬ ਨੂੰ ਅੱਤਿਆਚਾਰ ਨਿਵਾਰਣ ਐਕਟ 1989 ਦੇ ਸੈਕਸ਼ਨ 3 (1) ਤਹਿਤ ਕਾਰਵਾਈ ਕਰਦੇ ਹੋਏ ਜ਼ਿੰਮੇਵਾਰ ਅਧਿਕਾਰੀ ਰਾਹੀਂ ਕਾਰਵਾਈ ਰਿਪੋਰਟ 29 ਸਤੰਬਰ, 2021 ਨੂੰ  ਪੇਸ਼ ਕਰਨ ਲਈ ਕਿਹਾ ਹੈ।