You are currently viewing *ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਵਿੱਚ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ*

*ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਵਿੱਚ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ*

*ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਵਿੱਚ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ*

*ਰੰਧਾਵਾ ਤੇ ਸੋਨੀ ਨੇ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ*

*ਡੀ.ਏ.ਪੀ. ਤੇ ਯੂਰੀਆ ਸਪਲਾਈ ਦੀ ਘਾਟ ਦਾ ਮੁੱਦਾ ਕੇਂਦਰ ਸਰਕਾਰ ਦੇ ਖਾਦ ਮੰਤਰਾਲੇ ਕੋਲ ਮੁੱਦਾ ਉਠਾਉਣ ਦਾ ਵੀ ਕੀਤਾ ਫੈਸਲਾ*

ਚੰਡੀਗੜ੍ਹ, 23 ਸਤੰਬਰ (ਲਖਵਿੰਦਰ ਸਿੰਘ ਗੰਗਾ)

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਹੋਈ ਫ਼ਸਲ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਇਹ ਫੈਸਲਾ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਤੇ ਸ੍ਰੀ ਓ ਪੀ ਸੋਨੀ ਨੇ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਲਿਆ।

ਮੀਟਿੰਗ ਵਿੱਚ ਡੀ.ਏ.ਪੀ. ਤੇ ਯੂਰੀਆ ਖਾਦ ਦੀ ਕਿੱਲਤ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਲੋੜੀਂਦੀ ਸਪਲਾਈ ਨਹੀਂ ਦਿੱਤੀ ਜਾ ਰਹੀ।ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਨਵੰਬਰ ਮਹੀਨੇ ਕਣਕ ਦੀ ਬਿਜਾਈ ਨੂੰ ਦੇਖਦਿਆਂ ਡੀ.ਏ.ਪੀ. ਤੇ ਯੂਰੀਆ ਖਾਦ ਦੀ ਸਪਲਾਈ ਦਾ ਮਾਮਲਾ ਕੇਂਦਰ ਸਰਕਾਰ ਦੇ ਖਾਦ ਮੰਤਰਾਲੇ ਕੋਲ ਉਠਾਇਆ ਜਾਵੇਗਾ। ਮੀਟਿੰਗ ਵਿੱਚ ਦੋਵੇਂ ਵਿਭਾਗਾਂ ਨਾਲ ਜੁੜੇ ਵੱਖ-ਵੱਖ ਕਾਰਜਾਂ ਦੀ ਸਮੀਖਿਆ ਵੀ ਕੀਤੀ ਗਈ।

ਮੀਟਿੰਗ ਵਿੱਚ ਨਵੇਂ ਬਣੇ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ ਜਿਨ੍ਹਾਂ ਕੋਲ ਵਿੱਤ ਕਮਿਸ਼ਨਰ ਵਿਕਾਸ ਦਾ ਵੀ ਚਾਰਜ ਹੈ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ,ਖੇਤੀਬਾੜੀ ਕਮਿਸ਼ਨਰ ਡਾ ਬਲਵਿੰਦਰ ਸਿੰਘ ਸਿੱਧੂ ਤੇ ਖੇਤੀਬਾੜੀ ਡਾਇਰੈਕਟਰ ਸ੍ਰੀ ਸੁਖਦੇਵ ਸਿੰਘ ਸਿੱਧੂ ਵੀ ਸ਼ਾਮਲ ਹੋਏ।