You are currently viewing Under Mission Fateh, 694050 persons were vaccinated against Corona Vaccine – Deputy Commissioner

Under Mission Fateh, 694050 persons were vaccinated against Corona Vaccine – Deputy Commissioner

ਮਿਸ਼ਨ ਫ਼ਤਿਹ ਤਹਿਤ, 694050 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ – ਡਿਪਟੀ ਕਮਿਸ਼ਨਰ

ਬਠਿੰਡਾ, 25 ਸਤੰਬਰ (ਲਖਵਿੰਦਰ ਸਿੰਘ ਗੰਗਾ)

ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 694050 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਇਨਾਂ ਵਿੱਚ 59594 ਫਰੰਟ ਲਾਇਨ ਵਰਕਰਜ਼ ਸ਼ਾਮਿਲ ਹਨ। ਇਸ ਤੋਂ ਇਲਾਵਾ 18 ਤੋਂ 44 ਸਾਲ ਤੱਕ 281445 ਵਿਅਕਤੀਆਂ, 45 ਤੋਂ 60 ਸਾਲ ਤੱਕ 106847 ਵਿਅਕਤੀਆਂ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 49956 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਗੌਰਮਿੰਟ ਇੰਸਟੀਚਿਊਟਸ ਵਿੱਚ 7014 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2939 ਨੂੰ ਦੂਜੀ ਡੋਜ਼, 55624 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 11910 ਨੂੰ ਦੂਜੀ ਡੋਜ਼, 18 ਤੋਂ 44 ਸਾਲ ਤੱਕ 281445 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 116943 ਵਿਅਕਤੀਆਂ ਨੂੰ ਦੂਜੀ ਡੋਜ਼, 45 ਤੋਂ 60 ਸਾਲ ਤੱਕ 102356 ਵਿਅਕਤੀਆਂ ਨੂੰ ਪਹਿਲੀ ਡੋਜ਼ ਤੇ 30731 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 45492 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 13610 ਵਿਅਕਤੀਆਂ ਨੂੰ ਦੂਜੀ ਡੋਜ਼ ਲਗਾਈ ਗਈ ਹੈ।