ਹੁਣ ਤੱਕ 529836 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ : ਡਿਪਟੀ ਕਮਿਸ਼ਨਰ
ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ
ਬਠਿੰਡਾ, 30 ਸਤੰਬਰ (ਲਖਵਿੰਦਰ ਸਿੰਘ ਗੰਗਾ)
ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 529836 ਸੈਂਪਲ ਲਏ ਗਏ, ਜਿਨਾਂ ਚੋਂ 41688 ਪਾਜੀਟਿਵ ਕੇਸ ਆਏ, ਜਿਸ ਚੋਂ 40638 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1041 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 8 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ ਦੌਰਾਨ 1 ਨਵਾਂ ਕੇਸ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਇਸ ਸਮੇਂ ਜ਼ਿਲੇ ਵਿੱਚ ਕੁੱਲ 9 ਕੇਸ ਐਕਟਿਵ ਹਨ।
I/258080