ਝੋਨੇ ਦੀ ਸਰਕਾਰੀ ਖਰੀਦ ਹੁਣ 11 ਅਕਤੂਬਰ ਤੋਂ ਹੋਵੇਗੀ ਸ਼ੁਰੂ ; ਡਿਪਟੀ ਕਮਿਸ਼ਨਰ
ਖਰੀਦ ਮੌਸਮ ਦੀ ਤਬਦੀਲੀ ਕਾਰਨ 10 ਦਿਨ ਲਈ ਪਾਈ ਅੱਗੇ
ਬਠਿੰਡਾ , 30 ਸਤੰਬਰ (ਲਖਵਿੰਦਰ ਸਿੰਘ ਗੰਗਾ)
ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਵੱਲੋਂ ਚਾਲੂ ਸੀਜਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਪ੍ਸਤਾਵਿਤ 1 ਅਕਤੂਬਰ ਦੀ ਥਾਂ ਹੁਣ 11 ਅਕਤੂਬਰ ਤੋਂ ਸ਼ੁਰੂ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਪਿਛਲੇ ਦਿਨਾਂ ਦੌਰਾਨ ਹੋਈ ਭਾਰੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੇ ਪੱਕਣ ਵਿੱਚ ਦੇਰੀ ਹੋਈ ਹੈ ਅਤੇ ਫਸਲ ਵਿੱਚ ਨਮੀ ਦੀ ਮਾਤਰਾ ਵਧੀ ਹੈ, ਜਿਸ ਕਾਰਨ ਹੁਣ ਸਰਕਾਰੀ ਖਰੀਦ 11 ਅਕਤੂਬਰ ਤੋਂ ਸ਼ੁਰੂ ਹੋਵੇਗੀ।