ਮਿਸ਼ਨ ਫ਼ਤਿਹ ਤਹਿਤ, 727964 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ – ਡਿਪਟੀ ਕਮਿਸ਼ਨਰ
ਬਠਿੰਡਾ, 30 ਸਤੰਬਰ (ਲਖਵਿੰਦਰ ਸਿੰਘ ਗੰਗਾ)
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 727964 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਇਨਾਂ ਵਿੱਚ 14092 ਹੈਲਥ ਕੇਅਰ ਵਰਕਰ, 59594 ਫਰੰਟ ਲਾਇਨ ਵਰਕਰਜ਼ ਸ਼ਾਮਿਲ ਹਨ। ਇਸ ਤੋਂ ਇਲਾਵਾ 18 ਤੋਂ 44 ਸਾਲ ਤੱਕ 296792 ਵਿਅਕਤੀਆਂ, 45 ਤੋਂ 60 ਸਾਲ ਤੱਕ 112202 ਵਿਅਕਤੀਆਂ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 51042 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਗੌਰਮਿੰਟ ਇੰਸਟੀਚਿਊਟਸ ਵਿੱਚ 7014 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2939 ਨੂੰ ਦੂਜੀ ਡੋਜ਼, 55624 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 11910 ਨੂੰ ਦੂਜੀ ਡੋਜ਼, 18 ਤੋਂ 44 ਸਾਲ ਤੱਕ 296792 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 126354 ਵਿਅਕਤੀਆਂ ਨੂੰ ਦੂਜੀ ਡੋਜ਼, 45 ਤੋਂ 60 ਸਾਲ ਤੱਕ 107711 ਵਿਅਕਤੀਆਂ ਨੂੰ ਪਹਿਲੀ ਡੋਜ਼ ਤੇ 32911 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 46578 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 14145 ਵਿਅਕਤੀਆਂ ਨੂੰ ਦੂਜੀ ਡੋਜ਼ ਲਗਾਈ ਗਈ ਹੈ।