ਮੁੱਖ ਮੰਤਰੀ ਚਰਨਜੀਤ ਚੰਨੀ ਨੇ 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ
ਚੰਡੀਗੜ੍ਹ, ਅਕਤੂਬਰ 2 (ਲਖਵਿੰਦਰ ਸਿੰਘ ਗੰਗਾ)
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਰਕਾਰੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵੱਲੋਂ ਰੱਖੀਆਂ ਗਈਆਂ ਮੁੱਖ ਮੰਗਾਂ ਚ ਇੱਕ ਮੰਗ ਪੂਰੀ ਕਰਦਿਆਂ ਇਹ ਐਲਾਨ ਕੀਤਾ ਕਿ ਜਿਹੜੇ ਮੁਲਾਜ਼ਮ 1-1-2004 ਬਾਅਦ ਵਿੱਚ ਭਰਤੀ ਹੋਏ ਹਨ ।ਉਨ੍ਹਾਂ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਪੈਨਸ਼ਨ ਮਿਲੇਗੀ । ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਪੰਜਾਬ ਚ ਰੇਲਵੇ ਟਰੈਕ ਤੇ ਕਿਸਾਨਾਂ ਆਗੂਆਂ ਵਿਰੁੱਧ ਅੰਦੋਲਨ ਦੌਰਾਨ ਮੁਕੱਦਮਿਆਂ ਸੰਬੰਧੀ ਹੁਕਮ ਵਾਪਸ ਲੈਂਦਿਆਂ ਆਰਪੀਐਫ ਦੇ ਚੇਅਰਮੈਨ ਨੂੰ ਪੱਤਰ ਲਿਖਿਆ ਹੈ । ਮੁੱਖ ਮੰਤਰੀ ਚੰਨੀ ਨੇ ਕੋਰੋਨਾ ਬਿਮਾਰੀ ਕਾਰਨ ਆਪਣੇ ਮਾਂ ਬਾਪ ਨੂੰ ਗੁਆ ਚੁੱਕੀਆਂ ਧੀਆਂ ਲਈ ਅਸ਼ੀਰਵਾਦ ਸਕੀਮ ਵਿੱਚ ਲਿਆਉਣ ਲਈ ਹੁਕਮ ਦਿੱਤੇ ਹਨ ਅਤੇ ਨਾਲ ਹੀ ਉਨ੍ਹਾਂ ਤੇ ਕੋਈ ਵੀ ਇਨਕਮ ਨਿੰਮ ਦੀਆਂ ਸ਼ਰਤਾਂ ਖ਼ਤਮ ਕਰ ਦਿੱਤੀਆਂ ਹਨ ।