You are currently viewing *Sukhjinder Singh Randhawa directs SSPs to strictly impose nakabandi and check illegal rice/paddy coming into Punjab from other states*

*Sukhjinder Singh Randhawa directs SSPs to strictly impose nakabandi and check illegal rice/paddy coming into Punjab from other states*

*ਸੁਖਜਿੰਦਰ ਸਿੰਘ ਰੰਧਾਵਾ ਨੇ ਜ਼ਿਲਾ ਪੁਲਿਸ ਮੁਖੀਆਂ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਆਉਂਦੇ ਗੈਰ ਕਾਨੂੰਨੀ ਆਉਂਦੇ ਚੌਲ/ਝੋਨੇ ਨੂੰ ਰੋਕਣ ਲਈ ਸਖਤੀ ਨਾਲ ਨਾਕਾਬੰਦੀ ਦੇ ਦਿੱਤੇ ਆਦੇਸ਼*

*ਉਪ ਮੁੱਖ ਮੰਤਰੀ ਵੱਲੋਂ ਪ੍ਰਮੁੱਖ ਸਕੱਤਰ ਗ੍ਰਹਿ ਤੇ ਡੀ.ਜੀ.ਪੀ. ਨੂੰ ਅੱਜ ਸ਼ਾਮ ਤੱਕ ਵਾਧੂ ਲੋੜੀਂਦੇ ਸਟਾਫ ਨੂੰ ਤਾਇਨਾਤ ਕਰਨ ਦੇ ਨਿਰਦੇਸ਼*

*ਦੂਜੇ ਸੂਬਿਆਂ ਨਾਲ ਲੱਗਦੇ 11 ਸਰਹੱਦੀ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਚੌਕਸੀ ਰਹਿਣ ਦੀਆਂ ਖਾਸ ਹਦਾਇਤਾਂ*

ਚੰਡੀਗੜ੍ਹ, 2 ਅਕਤੂਬਰ (ਲਖਵਿੰਦਰ ਸਿੰਘ ਗੰਗਾ)

ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ‘ਤੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਿਸ ਵਿਭਾਗ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਲਈ ਗੈਰਕਾਨੂੰਨੀ ਆਉਂਦੇ ਚੌਲ ਅਤੇ ਝੋਨੇ ਨੂੰ ਪੰਜਾਬ ਅੰਦਰ ਦਾਖਲ ਨਾ ਹੋਣ ਦੇ ਸਖ਼ਤੀ ਨਾਲ ਨਿਰਦੇਸ਼ ਜਾਰੀ ਕੀਤੇ ਹਨ।
ਸ. ਰੰਧਾਵਾ ਨੇ ਸਾਰੇ ਜ਼ਿਲਾ ਪੁਲਿਸ ਮੁਖੀਆਂ ਨੂੰ ਚੌਕਸ ਕੀਤਾ ਹੈ ਕਿ ਪੰਜਾਬ ਨਾਲ ਲੱਗਦੇ ਸੂਬਿਆਂ ਦੇ ਸਰਹੱਦਾਂ ਰਾਹੀਂ ਆਉਂਦੇ ਚੌਲ ਤੇ ਝੋਨੇ ਨੂੰ ਰੋਕਣ ਲਈ ਸਾਰੀਆਂ ਮੁੱਖ ਸੜਕਾਂ ਅਤੇ ਲਿੰਕ ਸੜਕਾਂ ਦੀ ਦਿਨ-ਰਾਤ ਨਾਕੇਬੰਦੀ ਕੀਤੀ ਜਾਵੇ ਅਤੇ ਅਜਿਹੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ।
ਉਪ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਗ੍ਰਹਿ ਤੇ ਡੀ.ਜੀ.ਪੀ. ਨੂੰ ਵੀ ਪੱਤਰ ਜਾਰੀ ਕਰਦਿਆਂ ਆਖਿਆ ਹੈ ਕਿ ਦੂਜੇ ਸੂਬਿਆਂ ਤੋਂ ਆਉਂਦੇ ਚੌਲ/ਝੋਨੇ ਨੂੰ ਰੋਕਣ ਲਈ ਜ਼ਿਲ੍ਹਿਆਂ ਵਿੱਚ ਲੋੜੀਂਦੇ ਵਾਧੂ ਪੁਲਿਸ ਸਟਾਫ ਨੂੰ ਅੱਜ ਸ਼ਾਮ ਤੱਕ ਤਾਇਨਾਤ ਕਰ ਦਿੱਤਾ ਜਾਵੇ।
ਸ. ਰੰਧਾਵਾ ਨੇ ਸਾਰੇ ਐਸ.ਐਸ.ਪੀਜ਼ ਨੂੰ ਚੌਕਸ ਕਰਦਿਆਂ ਆਖਿਆ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਸਖਤੀ ਨਾਲ ਕੀਤੀ ਜਾਵੇ, ਖਾਸ ਕਰਕੇ ਦੂਜੇ ਸੂਬਿਆਂ ਦੀਆਂ ਸਰਹੱਦਾਂ ਨਾਲ ਲੱਗਦੇ ਜ਼ਿਲ੍ਹਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਐਸ.ਏ.ਐਸ.ਨਗਰ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਦੇ ਪੁਲਿਸ ਮੁਖੀ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਰਾਸਤੇ ਕੋਈ ਵੀ ਵਾਹਨ ਅਜਿਹੀ ਗੈਰਕਾਨੂੰਨੀ ਕਾਰਵਾਈ ਨੂੰ ਅੰਜ਼ਾਮ ਨਾ ਦੇ ਸਕੇ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਅਖਬਾਰਾਂ ਵਿੱਚ ਇਹ ਖਬਰਾਂ ਆਉਂਦੀਆਂ ਹਨ ਕਿ ਪੰਜਾਬ ਨਾਲ ਲੱਗਦੇ ਸੂਬਿਆਂ ਦੀਆਂ ਸਰਹੱਦਾਂ ਰਾਹੀਂ ਦੂਜੇ ਸੂਬਿਆਂ ਤੋਂ ਚੌਲ/ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਵਿਕਣ ਆਉਂਦਾ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਇਸ ਗੈਰ ਕਾਨੂੰਨੀ ਕਾਰਵਾਈ ਨੂੰ ਰੋਕਣ ਲਈ ਪੂਰੀ ਸਖ਼ਤੀ ਵਰਤੀ ਜਾਵੇ|