You are currently viewing 758011 persons administered corona vaccine – Deputy Commissioner

758011 persons administered corona vaccine – Deputy Commissioner

758011 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ – ਡਿਪਟੀ ਕਮਿਸ਼ਨਰ

ਬਠਿੰਡਾ, 9 ਅਕਤੂਬਰ (ਲਖਵਿੰਦਰ ਸਿੰਘ ਗੰਗਾ)

ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 758011 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਇਨਾਂ ਵਿੱਚ 14092 ਹੈਲਥ ਵਰਕਰਜ਼, 59594 ਫਰੰਟ ਲਾਇਨ ਵਰਕਰਜ਼ ਸ਼ਾਮਿਲ ਹਨ। ਇਸ ਤੋਂ ਇਲਾਵਾ 18 ਤੋਂ 44 ਸਾਲ ਤੱਕ 309536 ਵਿਅਕਤੀਆਂ, 45 ਤੋਂ 60 ਸਾਲ ਤੱਕ 118275 ਵਿਅਕਤੀਆਂ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 52415 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਗੌਰਮਿੰਟ ਇੰਸਟੀਚਿਊਟਸ ਵਿੱਚ 7014 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2939 ਨੂੰ ਦੂਜੀ ਡੋਜ਼, 55624 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 11910 ਨੂੰ ਦੂਜੀ ਡੋਜ਼, 18 ਤੋਂ 44 ਸਾਲ ਤੱਕ 309536 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 133792 ਵਿਅਕਤੀਆਂ ਨੂੰ ਦੂਜੀ ਡੋਜ਼, 45 ਤੋਂ 60 ਸਾਲ ਤੱਕ 113784 ਵਿਅਕਤੀਆਂ ਨੂੰ ਪਹਿਲੀ ਡੋਜ਼ ਤੇ 34854 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 47951 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 14621 ਵਿਅਕਤੀਆਂ ਨੂੰ ਦੂਜੀ ਡੋਜ਼ ਲਗਾਈ ਗਈ ਹੈ