ਭੁੱਚੋ ਹਲਕੇ ਦੇ ਵਿਕਾਸ ਕਾਰਜਾਂ ਲਈ 5 ਕਰੋੜ ਰੁਪਏ ਦਾ ਚੈੱਕ ਜਾਰੀ
ਵਿਧਾਇਕ ਕੋਟਭਾਈ ਨੂੰ ਸੌਂਪਿਆ ਚੈੱਕ
ਬਠਿੰਡਾ, 9 ਅਕਤੂਬਰ (ਲਖਵਿੰਦਰ ਸਿੰਘ ਗੰਗਾ)
ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਵਿਕਾਸ ਲਈ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਰੋੜਾਂ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਵਿੱਤ ਮੰਤਰੀ ਦੇ ਆਦੇਸ਼ਾਂ ਤੋਂ ਬਾਅਦ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਨ ਗਰਗ ਨੇ ਭੁੱਚੋ ਹਲਕੇ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੂੰ ਪੰਜ ਕਰੋੜ ਦੀ ਗਰਾਂਟ ਦਾ ਚੈੱਕ ਦਿੱਤੇ। ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ ਜਾਰੀ ਕੀਤੀ ਗਈ ਗ੍ਰਾਂਟ ਨਾਲ ਹਲਕੇ ਦਾ ਹੋਰ ਵੀ ਵਿਕਾਸ ਹੋ ਸਕੇਗਾ। ਉਨ੍ਹਾਂ ਪੰਜ ਕਰੋੜ ਦੀ ਗ੍ਰਾਂਟ ਦੇਣ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕੀਤਾ।
ਇਸ ਮੌਕੇ ਚੇਅਰਮੈਨ ਪਲੈਨਿੰਗ ਬੋਰਡ
ਰਾਜਨ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।
ਉਹਨਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਜਾਰੀ ਇਹ ਗ੍ਰਾਂਟ ਹਲਕੇ ਅਧੀਨ ਪੈਂਦੇ ਸਰਕਾਰੀ ਸਕੂਲਾਂ, ਪਿੰਡਾਂ ਦੀਆਂ ਧਰਮਸ਼ਾਲਾਵਾਂ, ਸੜਕਾਂ ਦੀ ਰਿਪੇਅਰ ਖੇਡ ਮੈਦਾਨਾਂ , ਪਿੰਡਾਂ ਦੇ ਨੌਜਵਾਨਾਂ ਲਈ ਜਿੰਮ ਅਤੇ ਜਿੰਮ ਰੂਮ ਸਥਾਪਤ ਕਰਨ ਲਈ ਖਰਚ ਕੀਤੀ ਜਾਵੇਗੀ।
ਇਸ ਮੌਕੇ ਸ਼੍ਰੀ ਮੋਨੀ ਬਾਂਸਲ ਪ੍ਰਧਾਨ ਨਗਰ ਕੌਂਸਲ ਭੁੱਚੋ ਮੰਡੀ, ਸ਼੍ਰੀ ਵਰਿੰਦਰ ਕੁਮਾਰ ਗੁਨੋ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਭੁੱਚੋ ਆਦਿ ਹਾਜ਼ਰ ਸਨ।