ਹੁਣ ਤੱਕ 538081 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ
ਬੀਤੇ 24 ਘੰਟਿਆਂ ਦੌਰਾਨ 2 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋ ਕੇ ਪਰਤੇ ਘਰ
ਬਠਿੰਡਾ, 9 ਅਕਤੂਬਰ (ਲਖਵਿੰਦਰ ਸਿੰਘ ਗੰਗਾ)
ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 538081 ਸੈਂਪਲ ਲਏ ਗਏ, ਜਿਨਾਂ ਚੋਂ 41694 ਪਾਜੀਟਿਵ ਕੇਸ ਆਏ, ਜਿਸ ਚੋਂ 40647 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1041 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 5 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ ਦੌਰਾਨ 2 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋ ਕੇ ਆਪਣੇ ਘਰ ਪਰਤੇ ਹਨ। ਇਸ ਤੋਂ ਇਲਾਵਾ ਇਸ ਸਮੇਂ ਜ਼ਿਲੇ ਵਿੱਚ ਕੁੱਲ 6 ਕੇਸ ਐਕਟਿਵ ਹਨ।