Approval from Election Commission after rationalization of 1192 polling stations

1192 ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਨ ਉਪਰੰਤ ਚੋਣ ਕਮਿਸ਼ਨ ਵੱਲੋਂ ਮਿਲੀ ਪ੍ਰਵਾਨਗੀ

ਬਠਿੰਡਾ, 11 ਅਕਤੂਬਰ (ਲਖਵਿੰਦਰ ਸਿੰਘ ਗੰਗਾ)

ਜਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਪੈਂਦੇ ਛੇ ਵਿਧਾਨ ਸਭਾ ਚੋਣ ਹਲਕਿਆਂ ਦੇ 1192 ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਨ ਉਪਰੰਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਪ੍ਰਾਪਤ ਹੋਈਆਂ ਤਜਵੀਜਾਂ ਨੂੰ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪ੍ਰਵਾਨਗੀ ਮਿਲ ਗਈ ਹੈ।
ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਚੋਣਾਂ ਸ੍ਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਪੈਂਦੇ ਛੇ ਵਿਧਾਨ ਸਭਾ ਹਲਕੇ 90-ਰਾਮਪੁਰਾ, 91-ਭੁੱਚੋ (ਅ.ਜ), 92-ਬਠਿੰਡਾ ਸ਼ਹਿਰੀ, 93-ਬਠਿੰਡਾ ਦਿਹਾਤੀ (ਅ.ਜ), 94-ਤਲਵੰਡੀ ਸਾਬੋ ਅਤੇ 95-ਮੌੜ ਪ੍ਰਵਾਨ ਹੋਈਆਂ ਪੋਲਿੰਗ ਸਟੇਸ਼ਨ ਦੀਆਂ ਲਿਸਟਾਂ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ ਦੀ ਵੈਬਸਾਈਟ www.ceopunjab.nic.in ਤੇ ਵੀ ਦੇਖੀਆਂ ਜਾ ਸਕਦੀਆਂ ਹਨ।