ਹੁਣ ਤੱਕ 540144 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ : ਡਿਪਟੀ ਕਮਿਸ਼ਨਰ
ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ
ਬਠਿੰਡਾ, 12 ਅਕਤੂਬਰ (ਲਖਵਿੰਦਰ ਸਿੰਘ ਗੰਗਾ)
ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 540144 ਸੈਂਪਲ ਲਏ ਗਏ, ਜਿਨਾਂ ਚੋਂ 41698 ਪਾਜੀਟਿਵ ਕੇਸ ਆਏ, ਜਿਸ ਚੋਂ 40649 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1041 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 4 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ ਦੌਰਾਨ 2 ਨਵੇਂ ਕਰੋਨਾ ਪ੍ਰਭਾਵਿਤ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਇਸ ਸਮੇਂ ਜ਼ਿਲੇ ਵਿੱਚ ਕੁੱਲ 8 ਕੇਸ ਐਕਟਿਵ ਹਨ।