You are currently viewing Dussehra to be celebrated at Railway Ground: Deputy Commissioner

Dussehra to be celebrated at Railway Ground: Deputy Commissioner

ਰੇਲਵੇ ਗਰਾਊਂਡ ਵਿਖੇ ਮਨਾਇਆ ਜਾਵੇਗਾ ਦੁਸ਼ਹਿਰਾ : ਡਿਪਟੀ ਕਮਿਸ਼ਨਰ

ਅਗਾਊਂ ਪ੍ਰਬੰਧਾਂ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ

ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼

ਬਠਿੰਡਾ, 13 ਅਕਤੂਬਰ (ਲਖਵਿੰਦਰ ਸਿੰਘ ਗੰਗਾ)

ਇੱਥੋਂ ਦੇ ਰੇਲਵੇ ਗਰਾਊਂਡ ਵਿਖੇ 15 ਅਕਤੂਬਰ ਨੂੰ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਰੇਲਵੇਂ ਗਰਾਊਂਡ ਵਿਖੇ ਅਗਾਊਂ ਪ੍ਰਬੰਧਾਂ ਸਬੰਧੀ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਵਾਲੀ ਥਾਂ ਤੇ ਪੀਣ ਲਈ ਸਾਫ਼ ਪੀਣ, ਸਾਫ਼-ਸਫ਼ਾਈ, ਨਿਰਵਿਘਨ ਬਿਜਲੀ, ਬੈਰੀਕੇਡਿੰਗ, ਰਿਕਵਰੀ ਵੈਨਾਂ ਤੋਂ ਇਲਾਵਾ ਸੁਰੱਖਿਆ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਸਮਾਗਮ ਮੌਕੇ ਆਮ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਜੈਜੀਤ ਸਿੰਘ ਜੌਹਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ ਕੇ ਅਗਰਵਾਲ, ਸੀਨੀਅਰ ਡਿਪਟੀ ਮੇਅਰ ਸ਼੍ਰੀ ਅਸ਼ੋਕ ਪ੍ਰਧਾਨ, ਐਸਪੀ ਸ਼੍ਰੀ ਸੁਰਿੰਦਰਪਾਲ ਸਿੰਘ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਸ਼੍ਰੀ ਹਰਪਾਲ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਪ੍ਰੀਤਕੰਵਰ ਸਿੰਘ ਬਰਾੜ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੇ ਰੇਲਵੇ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।