ਮਗਨਰੇਗਾ ਸਕੀਮ ਅਧੀਨ ਤਕਨੀਕੀ ਸਹਾਇਕ ਦੀਆਂ ਅਸਾਮੀਆਂ ਦੀ ਖੁੱਲ੍ਹੀ ਭਰਤੀ : ਡਿਪਟੀ ਕਮਿਸ਼ਨਰ
18 ਅਕਤੂਬਰ ਤੱਕ ਨੌਜਵਾਨ ਕਰ ਸਕਦੇ ਹਨ ਅਪਲਾਈ
ਬਠਿੰਡਾ, 13 ਅਕਤੂਬਰ (ਲਖਵਿੰਦਰ ਸਿੰਘ ਗੰਗਾ)
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਬਠਿੰਡਾ ਜ਼ਿਲ੍ਹਾ ਪ੍ਰੀਸ਼ਦ ਵਿਖੇ ਤਕਨੀਕੀ ਸਹਾਇਕ ਦੀਆਂ ਅਸਾਮੀਆਂ ਦੀ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰ 18 ਅਕਤੂਬਰ ਤੱਕ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਨੌਜਵਾਨ ਬਠਿੰਡਾ ਜ਼ਿਲ੍ਹੇ ਦੀ ਸਰਕਾਰੀ ਵੈੱਬ ਸਾਇਟ ਤੋਂ ਫਾਰਮ ਡਾਊਨਲੋਡ ਕਰਕੇ ਦਫਤਰ ਜਿਲ੍ਹਾਂ ਪ੍ਰੀਸ਼ਦ ਬਠਿੰਡਾ ਵਿਖੇ ਅਪਲਾਈ ਕਰ ਸਕਦੇ ਹਨ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ ਦੇ ਉਪ ਮੁੱਖ ਕਾਰਜਕਾਰੀ ਅਫ਼ਸਰ ਸ. ਤੀਰਥ ਪਾਲ ਸਿੰਘ ਨੇ ਦੱਸਿਆ ਕਿ ਸ਼ਰਤਾਂ ਤੇ ਅਪਲਾਈ ਕਰਨ ਦੀ ਵਿਧੀ ਸਬੰਧੀ ਜ਼ਿਲ੍ਹੇ ਦੀ ਵੈਬ ਸਾਈਟ https://bathinda.nic.in/ `ਤੇ ਵਿਜ਼ਿਟ ਕੀਤਾ ਜਾ ਸਕਦਾ ਹੈ।
ਸ. ਤੀਰਥ ਪਾਲ ਸਿੰਘ ਨੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਕੇ ਰੋਜ਼ਗਾਰ ਪ੍ਰਾਪਤ ਕਰਨ।