ਹੁਣ ਤੱਕ 543398 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ : ਡਿਪਟੀ ਕਮਿਸ਼ਨਰ
24 ਘੰਟਿਆਂ ਦੌਰਾਨ 1 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋ ਕੇ ਪਰਤਿਆ ਘਰ
ਬਠਿੰਡਾ, 15 ਅਕਤੂਬਰ (ਲਖਵਿੰਦਰ ਸਿੰਘ ਗੰਗਾ)
ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਹੁਣ ਤੱਕਕੁੱਲ 543398 ਸੈਂਪਲ ਲਏ ਗਏ, ਜਿਨਾਂ ਚੋਂ 41703 ਪਾਜੀਟਿਵ ਕੇਸ ਆਏ, ਜਿਸ ਚੋਂ 40651 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲਕਰਕੇ ਆਪੋ–ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1041 ਕਰੋਨਾਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 4 ਕਰੋਨਾ ਪਾਜੀਟਿਵ ਘਰੇਲੂਇਕਾਂਤਵਾਸ ਵਿਚ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਕਿਸੇ ਵੀ ਵਿਅਕਤੀ ਦੀ ਮੌਤ ਨਹੀਂਹੋਈ ਅਤੇ 1 ਨਵਾਂ ਕੇਸ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ ਦੌਰਾਨ 1 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋ ਕੇ ਘਰ ਪਰਤਿਆ ਹੈ। ਇਸ ਤੋਂ ਇਲਾਵਾ ਇਸ ਸਮੇਂ ਜ਼ਿਲੇ ਵਿੱਚ ਕੁੱਲ 11 ਕੇਸ ਐਕਟਿਵ ਹਨ।