ਹੁਣ ਤੱਕ 543583 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ : ਡਿਪਟੀ ਕਮਿਸ਼ਨਰ
24 ਘੰਟਿਆਂ ਦੌਰਾਨ 3 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋ ਕੇ ਪਰਤੇ ਘਰ
ਬਠਿੰਡਾ, 16 ਅਕਤੂਬਰ (ਲਖਵਿੰਦਰ ਸਿੰਘ ਗੰਗਾ)
ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਹੁਣਤੱਕ ਕੁੱਲ 543583 ਸੈਂਪਲ ਲਏ ਗਏ, ਜਿਨਾਂ ਚੋਂ 41704 ਪਾਜੀਟਿਵ ਕੇਸਆਏ, ਜਿਸ ਚੋਂ 40654 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇਫ਼ਤਿਹ ਹਾਸਲ ਕਰਕੇ ਆਪੋ–ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ1041 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 4 ਕਰੋਨਾਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਕਿਸੇ ਵੀ ਵਿਅਕਤੀ ਦੀ ਮੌਤ ਨਹੀਂਹੋਈ ਅਤੇ 1 ਨਵਾਂ ਕੇਸ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ ਦੌਰਾਨ 3 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋ ਕੇ ਘਰ ਪਰਤੇ ਹਨ। ਇਸ ਤੋਂ ਇਲਾਵਾ ਇਸ ਸਮੇਂ ਜ਼ਿਲੇ ਵਿੱਚ ਕੁੱਲ 9 ਕੇਸ ਐਕਟਿਵ ਹਨ।