Liquor and meat shops will be closed from 1 pm to 8 pm in view of Lord Valmiki’s Shobha Yatra: Additional Deputy Commissioner

ਭਗਵਾਨ ਵਾਲਮਿਕੀ ਜੀ ਦੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਦੁਪਿਹਰ 1 ਵਜੇ ਤੋਂ ਰਾਤ 8 ਵਜੇ ਤੱਕ ਰਹਿਣਗੀਆਂ ਬੰਦ : ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 19 ਅਕਤੂਬਰ (ਲਖਵਿੰਦਰ ਸਿੰਘ ਗੰਗਾ)

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਜਾਰੀ ਹੁਕਮਾਂ ਅਨੁਸਾਰ ਕਿਹਾ ਕਿ ਭਗਵਾਨ ਵਾਲਮਿਕੀ ਜੀ ਦੀ ਸ਼ੋਭਾ ਯਾਤਰਾ ਵਾਲੇ ਦਿਨ ਮੰਗਲਵਾਰ ਮਿਤੀ 19 ਅਕਤੂਬਰ 2021 ਨੂੰ ਜਿਸ ਰੂਟ ਤੋਂ ਭਗਵਾਨ ਵਾਲਮਿਕੀ ਜੀ ਦੀ ਸ਼ੋਭਾ ਯਾਤਰਾ ਨੇ ਲੰਗਣਾ ਹੈ, ਉਸ ਰੂਟ ਤੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਦੁਪਿਹਰ 1 ਵਜੇ ਤੋਂ ਰਾਤ 8 ਵਜੇ ਤੱਕ ਬੰਦ ਰਹਿਣਗੀਆਂ। ਇਹ ਹੁਕਮ ਉਨ੍ਹਾਂ ਜਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਹਨ।
ਜਾਰੀ ਹੁਕਮ ਅਨੁਸਾਰ ਉਨ੍ਹਾਂ ਕਿਹਾ ਕਿ ਭਗਵਾਨ ਵਾਲਮਿਕੀ ਪ੍ਰਗਟ ਉਤਸਵ ਕਮੇਟੀ, ਬਠਿੰਡਾ 20 ਅਕਤੂਬਰ 2021 ਦਿਨ (ਬੁੱਧਵਾਰ) ਨੂੰ ਭਗਵਾਨ ਵਾਲਮਿਕੀ ਪ੍ਰਗਟ ਉਤਸਵ ਦਿਵਸ ਮਨਾਇਆ ਜਾ ਰਿਹਾ ਹੈ। ਕੁਝ ਸ਼ਰਾਰਤੀ ਅਨਸਰ ਇਸ ਪਵਿੱਤਰ ਤਿਓਹਾਰ ਦੇ ਮੌਕੇ ਤੇ ਸ਼ਰਾਬ/ਮੀਟ ਦੀ ਵਰਤੋਂ ਕਰਦੇ ਹਨ, ਜਿਸ ਨਾਲ ਜਿੱਥੇ ਧਾਰਮਿਕ ਵਿਕਅਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਸਦੇ ਨਾਲ ਹੀ ਅਮਨ ਅਤੇ ਸ਼ਾਂਤੀ ਭੰਗ ਹੋਣ ਦਾ ਖ਼ਤਰਾ ਵੀ ਪੈਦਾ ਹੋ ਸਕਦਾ ਹੈ। ਇਸ ਲਈ ਪਵਿੱਤਰ ਤਿਓਹਾਰ ਦੇ ਮੌਕੇ ਅਮਨ ਤੇ ਕਾਨੂੰਨ ਵਿਵਸਥਾ ਅਤੇ ਜਨਤਕ ਸ਼ਾਂਤੀ ਬਰਕਰਾਰ ਰੱਖਣ ਲਈ ਸ਼ਰਾਬ ਦੇ ਠੇਕੇ ਖੁੱਲ੍ਹਣ ਅਤੇ ਮੀਟ ਦੀ ਵਿਕਰੀ ਤੇ ਪੂਰਨ ਤੌਰ ਤੇ ਮਨਾਹੀ ਹੈ।