You are currently viewing Total 12 cases active in the district: Deputy Commissioner

Total 12 cases active in the district: Deputy Commissioner

ਜ਼ਿਲ੍ਹੇ ਵਿੱਚ ਕੁੱਲ 12 ਕੇਸ ਐਕਟਿਵ: ਡਿਪਟੀ ਕਮਿਸ਼ਨਰ

24 ਘੰਟਿਆਂ ਦੌਰਾਨ 1 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋ ਕੇ ਪਰਤਿਆ ਘਰ

ਬਠਿੰਡਾ, 20 ਅਕਤੂਬਰ (ਲਖਵਿੰਦਰ ਸਿੰਘ ਗੰਗਾ)

ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 547209 ਸੈਂਪਲ ਲਏ ਗਏ, ਜਿਨਾਂ ਚੋਂ 41710 ਪਾਜੀਟਿਵ ਕੇਸ ਆਏ, ਜਿਸ ਚੋਂ 40656 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1042 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 6 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ ਦੌਰਾਨ 1 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋ ਕੇ ਘਰ ਪਰਤਿਆ ਹੈ। ਇਸ ਤੋਂ ਇਲਾਵਾ ਇਸ ਸਮੇਂ ਜ਼ਿਲੇ ਵਿੱਚ ਕੁੱਲ 12 ਕੇਸ ਐਕਟਿਵ ਹਨ।