ਵੋਟ ਦੀ ਮਹੱਤਤਾ ਸਬੰਧੀ ਵਿਦਿਆਰਥੀਆਂ ਦੇ ਕਰਵਾਏ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ

ਵੋਟ ਦੀ ਮਹੱਤਤਾ ਸਬੰਧੀ ਵਿਦਿਆਰਥੀਆਂ ਦੇ ਕਰਵਾਏ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ

ਬਠਿੰਡਾ, 21 ਅਕਤੂਬਰ (ਲਖਵਿੰਦਰ ਸਿੰਘ ਗੰਗਾ)

ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਟੀਮ ਵੱਲੋਂ ਡਿਪਟੀ ਡੀ.ਈ.ਓ. ਸ਼੍ਰੀਮਤੀ ਭੁਪਿੰਦਰ ਕੌਰ ਦੀ ਅਗਵਾਈ ਵਿੱਚ ਅਗਾਮੀ ਵਿਧਾਨ ਚੋਣ ਸਭਾ ਚੋਣਾਂ 2022 ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਵੋਟਰਾਂ ਨੂੰ ਚੋਣ ਪ੍ਰਿਆ ਵਿੱਚ ਸ਼ਾਮਿਲ ਕਰਨ ਲਈ 092 ਬਠਿੰਡਾ ਸ਼ਹਿਰੀ ਸਵੀਪ ਟੀਮ ਵੱਲੋਂ ਸਥਾਨਕ ਦੇਸ ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ।
ਪਿ੍ਰੰਸੀਪਲ ਡਾ. ਜਸਵੀਰ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਸਕੂਲ ਦੇ ਲੈਕਚਰਾਰ ਮੈਡਮ ਮਮਤਾ ਰਾਣੀ ਵੱਲੋਂ ਸਹਾਇਕ ਨੋਡਲ ਅਫ਼ਸਰ ਸ਼੍ਰੀ ਸੁਰੇਸ਼ ਗੋੜ ਦਾ ਸਵਾਗਤ ਕਰਦੇ ਹੋਏ ਵਿਦਿਆਰਥੀਆਂ ਨੂੰ ਵੋਟ ਬਣਾਉਣ ਅਤੇ ਇਸਦੀ ਨੈਤਿਕ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਖਾਸ ਤੌਰ ’ਤੇ 2003 ਦੀ ਜਨਮ ਮਿਤੀ ਵਾਲੇ ਬੱਚਿਆਂ ਨੂੰ ਨਵੀਂ ਵੋਟ ਬਣਾਉਣ ਅਤੇ ਵੋਟ ਦੀ ਮਹੱਤਤਾ ਬਾਰੇ ਦੱਸਿਆ ਗਿਆ।
ਸੈਮੀਨਾਰ ਦੇ ਮੁੱਖ ਵਕਤਾ ਸ਼੍ਰੀ ਸੁਰੇਸ਼ ਗੋੜ ਵੱਲੋਂ ਵਿਦਿਆਰਥੀਆਂ ਨੂੰ ਵੋਟ ਬਣਾਉਣ ਅਤੇ ਇਸਦੀ ਯੋਗ ਢੰਗ ਨਾਲ ਵਰਤੋਂ ਕਰਦੇ ਹੋਏ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਉਨਾਂ ਕਿਹਾ ਕਿ ਵੋਟ ਦੀ ਸਹੀ ਵਰਤੋਂ ਹੀ ਦੇਸ਼ ਨੂੰ ਤਰੱਕੀ ਦੇ ਸਕਦੀ ਹੈ। ਇਸ ਦੌਰਾਨ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਵੋਟ ਦੀ ਮਹੱਤਤਾ ਸਬੰਧੀ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਨਾਂ ਵਿੱਚੋਂ ਲੇਖ ਮੁਕਾਬਲਿਆਂ ਵਿੱਚੋਂ ਵਿਦਿਆਰਥੀ ਅਦਿੱਤਿਆ ਪ੍ਰਤਾਪ ਸਿੰਘ ਨੇ ਪਹਿਲਾ ਸਥਾਨ, ਹਿਤੇਸ਼ ਕੁਮਾਰ ਨੇ ਦੂਜਾ ਸਥਾਨ ਅਤੇ ਸਵਰਨਜੀਤ ਸਿੰਘ ਅਤੇ ਅਰੁਣ ਕੁਮਾਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਇਸਦੇ ਨਾਲ ਹੀ ਪੋਸਟਰ ਮੇਕਿੰਗ ਦੇ ਮੁਕਾਬਲਿਆਂ ਵਿਚੋਂ ਦੀਪਾਸ਼ ਨੇ ਪਹਿਲਾ ਸਥਾਨ, ਵਿਸ਼ਵਦੀਪ ਸਿੰਘ ਨੇ ਦੂਜਾ ਸਥਾਨ ਅਤੇ ਹਰਪ੍ਰੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਅਖੀਰ ਵਿੱਚ ਸਕੂਲ ਦੇ ਨੋਡਲ ਅਫ਼ਸਰ ਲੈਕਚਰਾਰ ਸ਼੍ਰੀਮਤੀ ਮਮਤਾ ਰਾਣੀ ਵੱਲੋਂ ਸਵੀਪ ਟੀਮ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ 100 ਫੀਸਦੀ ਵੋਟ ਰਜਿਸਟ੍ਰੇਸ਼ਨ ਕਰਵਾਉਣ ਲਈ ਅਪੀਲ ਕੀਤੀ ਗਈ। ਇਸ ਮੌਕੇ ਵੋਟਰ ਹੈਲਪਲਾਈਨ ਐਪ, ਸੀ.ਵਿਜਿਲ ਐਪ ਅਤੇ ਐਨ.ਵੀ.ਐਸ.ਪੀ. ਐਪ ਬਾਰੇ ਜਾਣਕਾਰੀ ਦਿੱਤੀ ਗਈ।