ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ
ਬਠਿੰਡਾ, 26 ਅਕਤੂਬਰ (ਲਖਵਿੰਦਰ ਸਿੰਘ ਗੰਗਾ)
ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 553279 ਸੈਂਪਲ ਲਏ ਗਏ, ਜਿਨਾਂ ਚੋਂ 41717 ਪਾਜੀਟਿਵ ਕੇਸ ਆਏ, ਜਿਸ ਚੋਂ 40664 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1042 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 8 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਹੋਰ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ। ਇਸ ਤੋਂ ਇਲਾਵਾ ਇਸ ਸਮੇਂ ਜ਼ਿਲੇ ਵਿੱਚ ਕੁੱਲ 11 ਕੇਸ ਐਕਟਿਵ ਹਨ ਅਤੇ 3 ਕਰੋਨਾ ਪ੍ਰਭਾਵਿਤ ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਆਪਣੇ ਘਰ ਵਾਪਸ ਪਰਤੇ ਹਨ