You are currently viewing Conducted Voter Awareness Seminars

Conducted Voter Awareness Seminars

ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਆਯੋਜਿਤ

ਬਠਿੰਡਾ, 28 ਅਕਤੂਬਰ (ਲਖਵਿੰਦਰ ਸਿੰਘ ਗੰਗਾ)

ਅਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਵੋਟਰਾਂ ਨੂੰ ਚੋਣ ਪ੍ਰਕਿਆਂ ਵਿਚ ਸ਼ਾਮਿਲ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਿਪਟੀ ਡੀ.ਈ.ੳ ਸ੍ਰੀਮਤੀ ਭੁਪਿੰਦਰ ਕੌਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ 092- ਬਠਿੰਡਾ ਸ਼ਹਿਰੀ ਸਵੀਪ ਟੀਮ ਵਲੋਂ ਸਥਾਨਕ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਕੈਨਾਲ ਕਲੋਨੀ ਵਿੱਚ ਸਕੂਲ ਇੰਚਾਰਜ ਸ਼੍ਰੀ ਮਨਜੀਤ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ।
ਇਸ ਸੈਮੀਨਾਰ ਵਿੱਚ ਵਿਸ਼ੇਸ ਤੌਰ ਤੇ ਸਵੀਪ ਟੀਮ ਦੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀ ਸੁਰੇਸ਼ ਗੋੜ ਵੀ ਸ਼ਾਮਿਲ ਹੋਏ। ਸਕੂਲ ਦੇ ਈ.ਐਲ.ਸੀ ਇੰਚਾਰਜ ਮੈਡਮ ਨਵਨੀਤ ਕੁਮਾਰੀ ਵਲੋਂ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਵਿਦਿਆਰਥੀਆਂ ਨੂੰ ਵੋਟ ਬਣਾਉਣ ਅਤੇ ਇਸਦੀ ਨੈਤਿਕ ਵਰਤੋਂ ਕਰਨ ਲਈ ਪੇ੍ਰਰਿਤ ਕੀਤਾ ਗਿਆ।
ਸਵੀਪ ਗਤੀਵਿਧੀਆਂ ਵਿੱਚ ਵਿਸ਼ੇਸ ਤੌਰ `ਤੇ ਪੁੱਜੇ ਤਹਿਸੀਲਦਾਰ ਬਠਿੰਡਾ ਸ੍ਰੀ ਸੁਖਬੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਲੋਕਤੰਤਰ ਦੀ ਮੱਹਤਤਾ, ਜਨਮ ਅਤੇ ਪਿਛੋਕੜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਨੇ ਖਾਸ ਤੌਰ `ਤੇ 01 ਜਨਵਰੀ 2022 ਤੱਕ ਦੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਅਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਸੈਮੀਨਾਰ ਦੇ ਮੁੱਖ ਵਕਤਾ ਸ੍ਰੀ ਸੁਰੇਸ਼ ਗੋੜ ਵਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਅਤੇ ਇਸ ਦੀ ਯੋਗ ਢੰਗ ਨਾਲ ਵਰਤੋਂ ਕਰਦੇ ਹੋਏ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਵੋਟ ਦੀ ਸਹੀ ਵਰਤੋਂ ਹੀ ਦੇਸ ਨੂੰ ਤੱਰਕੀ ਦੇ ਸਕਦੀ ਹੈ।
ਇਸ ਮੌਕੇ ਸਵੀਪ ਟੀਮ ਬਠਿੰਡਾ ਸ਼ਹਿਰੀ-092 ਦੇ ਨੋਡਲ ਅਫ਼ਸਰ ਡਿਪਟੀ ਡੀ.ਈ.ੳ ਸ੍ਰੀਮਤੀ ਭੁਪਿੰਦਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਵੋਟਰ ਹੈਲਪਲਾਈਨ ਐਪ, ਸੀ.ਵਿਜਿਲ ਐਪ ਅਤੇ ਐਨ.ਵੀ.ਐਸ.ਪੀ ਐਪ ਬਾਰੇ ਜਾਣਕਾਰੀ ਦਿੱਤੀ ਕਿ ਕਿਸ ਤਰ੍ਹਾਂ ਤੁਸੀ ਘਰ ਬੈਠੇ ਹੀ ਆਪਣੀ ਵੋਟ ਬਣਾਉਣ ਲਈ ਤੁਸੀ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹੋ। ਇਸ ਦੌਰਾਨ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਵੋਟ ਦੀ ਮੱਹਤਤਾ ਸੰਬੰਧੀ ਗੀਤ ਪੇਸ਼ ਕੀਤੇ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ।
ਅਖੀਰ ਵਿੱਚ ਵਿਦਿਆਰਥੀਆਂ ਨੂੰ 100 ਫੀਸਦੀ ਵੋਟ ਰਜਿਸਟਰੇਸ਼ਨ ਕਰਵਾਉਣ ਲਈ ਅਪੀਲ ਕੀਤੀ।
ਇਸ ਮੌਕੇ ਸਵੀਪ ਟੀਮ ਮੈਬਰਜ਼ ਤਰੁਣ ਬਾਂਸਲ, ਸੁਨੀਲ ਕੁਮਾਰ, ਰਾਮ ਉਜਾਗਰ ਅਤੇ ਸੁਮਿਤ ਗੋਇਲ ਹਾਜ਼ਰ ਸਨ।