ਕਿਸਾਨ ਮਿੱਤਰਾਂ ਇਕ ਰੋਜਾ ਸਿਖਲਾਈ ਕੈਂਪ ਆਯੋਜਿਤ
ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਲਈ ਕੀਤਾ ਪ੍ਰੇਰਿਤ
ਬਠਿੰਡਾ, 29 ਅਕਤੂਬਰ (ਲਖਵਿੰਦਰ ਸਿੰਘ ਗੰਗਾ)
ਸਥਾਨਕ ਖੇਤੀ ਭਵਨ ਵਿਖੇ ਆਤਮਾ ਸਕੀਮ ਅਧੀਨ ਮੁੱਖ ਖੇਤੀਬਾੜੀ ਅਫਸਰ ਡਾ. ਪਾਖਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਜ਼ਿਲ੍ਹਾ ਸਿਖਲਾਈ ਅਫਸਰ ਡਾ. ਹਰਬੰਸ ਸਿੰਘ ਦੀ ਯੋਗ ਅਗਵਾਈ ਹੇਠ ਸਬਜੀਆਂ ਦੀ ਕਾਸਤ, ਘਰੂਲੇ ਬਗੀਚੀ ਅਤੇ ਆਈ ਖੇਤ ਐਪਲੀਕੇਸ਼ਨ ਸਬੰਧੀ ਕਿਸਾਨ ਮਿੱਤਰਾਂ ਦੀ ਇਕ ਰੋਜਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਮਾਹਿਰਾਂ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਕਰਦਿਆਂ ਕਿਹਾ ਕਿ ਪਰਾਲੀ ਖੇਤ ਵਿਚ ਮਿਲਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ ਉੱਥੇ ਹੀ ਫ਼ਸਲ ਦਾ ਝਾੜ ਵੀ ਵੱਧ ਪ੍ਰਾਪਤ ਹੁੰਦਾ ਹੈ ਅਤੇ ਜ਼ਮੀਨ ਵਿਚਲੇ ਮਿੱਤਰ ਕੀੜੇ ਬਚੇ ਰਹਿੰਦੇ ਹਨ।
ਇਸ ਮੌਕੇ ਟ੍ਰੇਨਿੰਗ ਦਾ ਪ੍ਰਬੰਧਨ ਕਰਦੇ ਸਮੇਂ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਤੇਜਦੀਪ ਕੋਰ ਬੋਪਾਰਾਏ ਨੇ ਦੱਸਿਆ ਕਿ ਆਤਮਾ ਸਕੀਮ ਅਧੀਨ ਜ਼ਿਲ੍ਹੇ ਵਿੱਚ 145 ਕਿਸਾਨ ਮਿੱਤਰ ਕੰਮ ਕਰਦੇ ਹਨ ਤੇ ਇਹ ਕਿਸਾਨ ਮਿੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਕਿਸਾਨਾਂ ਵਿੱਚ ਇਕ ਜ਼ਰੂਰੀ ਪਲੇਟਫਾਰਮ ਦੇ ਤੌਰ ਤੇ ਕੰਮ ਕਰਦੇ ਹਨ। ਇਸ ਲਈ ਸਮੇਂ-ਸਮੇਂ ਸਿਰ ਇਨ੍ਹਾਂ ਦੀ ਟ੍ਰੇਨਿੰਗ ਕਰਵਾਉਣੀ ਜ਼ਰੂਰੀ ਹੈ ਤਾਂ ਜੋ ਇਹ ਆਪਣੇ-ਆਪਣੇ ਪਿੰਡਾਂ ਦੇ ਕਿਸਾਨਾਂ ਨੂੰ ਸਮੇਂ-ਸਿਰ ਸਹੀ ਗਿਆਨ ਵੰਡ ਸਕਣ। ਉਹਨਾਂ ਦੱਸਿਆ ਕਿ ਹਰ ਕਿਸਾਨ ਮਿੱਤਰ ਨੂੰ 2-2 ਪਿੰਡ ਅਲਾਟ ਕੀਤੇ ਗਏ ਹਨ ਅਤੇ ਇਸ ਲਈ ਖੇਤੀਬਾੜੀ ਅਤੇ ਸਹਾਇਕ ਧੰਦਿਆ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ ਵਿੱਚ ਇਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਦਦ ਕਰਦੇ ਹਨ।
ਟ੍ਰੇਨਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਸਿਖਲਾਈ ਅਫਸਰ ਡਾ. ਹਰਬੰਸ ਸਿੰਘ ਵੱਲੋਂ ਕਿਸਾਨ ਮਿੱਤਰਾਂ ਨੂੰ ਬੇਲੋੜੇ ਖਰਚਿਆਂ ਤੋਂ ਬਚਣ ਲਈ ਘਰੇਲੂ ਬਗੀਚੀਆਂ, ਘਰ ਦੀਆਂ ਸਬਜੀਆਂ ਬਿਨਾਂ ਰੇਆਂ ਸਪਰੇਆਂ ਤੋਂ ਲਗਾਉਣ ਲਈ ਪ੍ਰੇਰਿਤ ਕਰਦਿਆ ਉਨ੍ਹਾਂ ਕਿਹਾ ਕਿ ਘਰ ਦੀਆਂ ਤਾਜ਼ੀਆਂ ਸਬਜ਼ੀਆਂ ਖਾਣ ਨਾਲ ਮਨੁੱਖੀ ਸਿਹਤ ਠੀਕ ਰਹਿੰਦੀ ਹੈ। ਇਸ ਮੌਕੇ ਬਾਗਬਾਨੀ ਵਿਕਾਸ ਅਫਸਰ ਡਾ. ਰੀਨਾ ਰਾਣੀ ਨੇ ਸਬਜ਼ੀਆਂ ਦੀ ਮਹੱਤਤਾਂ, ਸਬਜ਼ੀਆਂ ਦੀ ਕਾਸ਼ਤ ਅਤੇ ਘਰੇਲੂ ਬਗੀਚੀ ਬਾਰੇ ਦੱਸਿਆ ਅਤੇ ਪੀ.ਏ.ਯੂ. ਵੱਲੋਂ ਸਲਾਨਾ ਮਾਡਲ ਵੀ ਸਾਝਾਂ ਕੀਤਾ। ਜਿਸ ਨਾਲ 6-6 ਐਮ ਦੇ ਛੋਟੇ ਪਲਾਂਟ ਵਿੱਚ ਸਬਜੀ ਲਗਾ ਸਕਦੇ ਹਾਂ ਅਤੇ ਪਰਿਵਾਰ ਦੇ 4 ਮੈਂਬਰਾਂ ਲਈ ਸਾਰੇ ਸਾਲ ਦੀ ਸਬਜ਼ੀ ਲਗਾ ਸਕਦੇ ਹਾਂ।
ਸਿਖਲਾਈ ਕੈਂਪ ਦੌਰਾਨ ਆਈ ਖੇਤ ਐਪਲੀਕੇਸ਼ਨ ਬਾਰੇ ਵਿਸ਼ੇਸ਼ ਤੌਰ ਤੇ ਪਹੁੰਚੇ ਸਹਾਇਕ ਖੇਤੀਬਾੜੀ ਇੰਜੀਨੀਅਰ ਸ਼੍ਰੀ ਗੁਰਜੀਤ ਵਿਰਕ ਨੇ ਦੱਸਿਆ ਕਿ ਇਸ ਐਪਲੀਕੇਸ਼ਨ ਨਾਲ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਅਸਾਨੀ ਨਾਲ ਕਿਰਾਏ ਤੇ ਲਈ ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਇਸ ਐਪਲੀਕੇਸ਼ਨ ਨੂੰ ਆਪਣੇ ਮੋਬਾਇਲ ਫੋਨ ਵਿੱਚ ਡਾਊਨਲੋਡ ਕਰਨ ਅਤੇ ਵਰਤਣ ਸਬੰਧੀ ਵਿਸਥਾਰ ਪੂਰਵਕ ਦੱਸਿਆ ਹੈ। ਇਸ ਦੇ ਨਾਲ ਹੀ ਸੰਦੇਸ਼ ਦਿੱਤਾ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਖਰੀਦਣ ਦੀ ਲੋੜ ਨਹੀਂ ਕਿਉਕਿ ਉਹ ਇਸ ਐਪਲੀਕੇਸ਼ਨ ਖੇਤੀ ਮਸ਼ੀਨਰੀ ਕਿਰਾਏ ਤੇ ਲੈ ਸਕਦੇ ਹਨ।
ਇਸ ਮੌਕੇ ਸਟੇਜ ਸੰਚਾਲਨ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਨਾਰਿੰਦਰ ਸਿੰਘ ਗੋਦਾਰਾ ਨੇ ਮੁੱਖ ਖੇਤੀਬਾੜੀ ਅਫ਼ਸਰਾਂ, ਜ਼ਿਲ੍ਹਾ ਸਿਖਲਾਈ ਅਫਸਰ, ਪ੍ਰੋਜੈਕਟ ਡਾਇਰੈਕਟਰ ਆਤਮਾ, ਬਾਗਬਾਨੀ ਵਿਕਾਸ ਅਫਸਰ, ਸਹਾਇਕ ਖੇਤੀਬਾੜੀ ਇੰਜੀਨੀਅਰ ਅਤੇ ਕਿਸਾਨ ਮਿੱਤਰਾਂ ਦਾ ਖਾਸ ਤੌਰ ਤੇ ਧੰਨਵਾਦ ਕੀਤਾ।