You are currently viewing Mr. Virender Pal Singh Bajwa took over as Additional Deputy Commissioner (General)

Mr. Virender Pal Singh Bajwa took over as Additional Deputy Commissioner (General)

ਵਰਿੰਦਰ ਪਾਲ ਸਿੰਘ ਬਾਜਵਾ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੰਭਾਲਿਆ ਚਾਰਜ

ਯੋਗ ਤੇ ਲੋੜਵੰਦ ਵਿਅਕਤੀ ਤੱਕ ਲੋਕ ਭਲਾਈ ਸਕੀਮਾਂ ਦਾ ਪਹੁੰਚਾਇਆ ਜਾਵੇਗਾ ਲਾਭ : ਵਰਿੰਦਰ ਪਾਲ ਸਿੰਘ ਬਾਜਵਾ

ਬਠਿੰਡਾ, 28 ਅਕਤੂਬਰ (ਲਖਵਿੰਦਰ ਸਿੰਘ ਗੰਗਾ)

ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੇ ਬਠਿੰਡਾ ਜ਼ਿਲੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸ਼੍ਰੀ ਬਾਜਵਾ ਸੈਕਟਰੀ ਆਰਟੀਏ ਜਲੰਧਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਸ਼੍ਰੀ ਬਾਜਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਉਪ ਮੰਡਲ ਮੈਜਿਸਟ੍ਰੇਟ ਵਜੋਂ ਵੀ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ।

ਚਾਰਜ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਵਲੋਂ ਹਰੇਕ ਯੋਗ ਤੇ ਲੋੜਵੰਦ ਵਿਅਕਤੀ ਤੱਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ।