ਜ਼ਿਲ੍ਹੇ ’ਚ ਹੁਣ 13 ਘਰੇਲੂ ਇਕਾਂਤਵਾਸ ਤੇ 18 ਕੇਸ ਐਕਟਿਵ: ਡਿਪਟੀ ਕਮਿਸ਼ਨਰ
ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ
ਬਠਿੰਡਾ, 31 ਅਕਤੂਬਰ (ਲਖਵਿੰਦਰ ਸਿੰਘ ਗੰਗਾ)
ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 559387 ਸੈਂਪਲ ਲਏ ਗਏ, ਜਿਨਾਂ ਚੋਂ 41728 ਪਾਜੀਟਿਵ ਕੇਸ ਆਏ, ਜਿਸ ਚੋਂ 40668 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1042 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 13 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਹੋਰ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ ਤੇ 1 ਨਵਾਂ ਕੇਸ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਇਸ ਸਮੇਂ ਜ਼ਿਲੇ ਵਿੱਚ ਕੁੱਲ 18 ਕੇਸ ਐਕਟਿਵ ਹਨ।