2 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋ ਕੇ ਪਰਤੇ ਘਰ
ਬਠਿੰਡਾ, 7 ਨਵੰਬਰ (ਲਖਵਿੰਦਰ ਸਿੰਘ ਗੰਗਾ)
ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 564159 ਸੈਂਪਲ ਲਏ ਗਏ, ਜਿਨਾਂ ਚੋਂ 41734 ਪਾਜੀਟਿਵ ਕੇਸ ਆਏ, ਜਿਸ ਚੋਂ 40677 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1042 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 10 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਹੋਰ ਜਾਣਕਾਰੀ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ ਦੌਰਾਨ 3 ਨਵੇਂ ਕੇਸ ਸਾਹਮਣੇ ਆਏ ਹਨ ਅਤੇ 2 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋ ਕੇ ਘਰ ਪਰਤੇ ਹਨ ।ਇਸ ਸਮੇਂ ਜ਼ਿਲੇ ਵਿੱਚ ਕੁੱਲ 15 ਕੇਸ ਐਕਟਿਵ ਹਨ।