ਮਿਸ਼ਨ ਫ਼ਤਿਹ ਤਹਿਤ, 833662 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ – ਡਿਪਟੀ ਕਮਿਸ਼ਨਰ
ਬਠਿੰਡਾ, 7 ਨਵੰਬਰ (ਲਖਵਿੰਦਰ ਸਿੰਘ ਗੰਗਾ)
ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 833662 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਇਨਾਂ ਵਿੱਚ ਸ਼ਹਿਰੀ ਖੇਤਰ ਵਿੱਚ 352274 ਵਿਅਕਤੀਆਂ ਅਤੇ ਪੇਂਡੂ ਖੇਤਰ ਵਿੱਚ 481081 ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਹਿਰੀ ਖੇਤਰ ਵਿੱਚ 257705 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 94569 ਵਿਅਕਤੀਆਂ ਨੂੰ ਦੂਜੀ ਡੋਜ਼ ਲਗਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ ਪੇਂਡੂ ਖੇਤਰ ਵਿੱਚ 369764 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 111317 ਵਿਅਕਤੀਆਂ ਨੂੰ ਦੂਜੀ ਡੋਜ਼ ਲਗਾਈ ਜਾ ਚੁੱਕੀ ਹੈ।