You are currently viewing ਜ਼ਿਲ੍ਹੇ ਚ 7 ਘਰੇਲੂ ਇਕਾਂਤਵਾਸ ਤੇ 19 ਕੇਸ ਐਕਟਿਵ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਚ 7 ਘਰੇਲੂ ਇਕਾਂਤਵਾਸ ਤੇ 19 ਕੇਸ ਐਕਟਿਵ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਚ 7 ਘਰੇਲੂ ਇਕਾਂਤਵਾਸ ਤੇ 19 ਕੇਸ ਐਕਟਿਵ : ਡਿਪਟੀ ਕਮਿਸ਼ਨਰ

ਬਠਿੰਡਾ, 15 ਨਵੰਬਰ (ਲਖਵਿੰਦਰ ਸਿੰਘ ਗੰਗਾ)

ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 571837 ਸੈਂਪਲ ਲਏ ਗਏ, ਜਿਨਾਂ ਚੋਂ 41750 ਪਾਜੀਟਿਵ ਕੇਸ ਆਏ, ਜਿਸ ਚੋਂ 40688 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1043 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 7 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਹੋਰ ਜਾਣਕਾਰੀ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਕੋਈ ਮੌਤ ਨਹੀਂ ਹੋਈ ਅਤੇ 1 ਕੇਸ ਨਵਾਂ ਆਇਆ। ਇਸ ਸਮੇਂ ਜ਼ਿਲੇ ਵਿੱਚ ਕੁੱਲ 19 ਕੇਸ ਐਕਟਿਵ ਹਨ।